ਹਲਕਾ ਸੁਲਤਾਨਪੁਰ ਲੋਧੀ ’ਚ ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਪਰਿਵਾਰ ਪਾਰਟੀ ਵਿੱਚ ਸ਼ਾਮਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 18 ਅਗਸਤ 2026 ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਪਿੰਡ ਨਾਨਕ ਪੁਰ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਅੰਦਰ ਪੂਰੀ ਥਾਂ ਅਤੇ ਜ਼ਿੰਮੇਵਾਰੀ ਮਿਲੇਗੀ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹੋਰ ਵੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਉਹ ‘ਆਪ’ ਸਰਕਾਰ ਦੇ ਕੰਮਕਾਜ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿੱਚ ਸੱਜਣ ਸਿੰਘ ਚੀਮਾ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕਾਂ ਨਾਲ ਬਣਾਏ ਜਾ ਰਹੇ ਸਿੱਧੇ ਸੰਪਰਕ ਤੋਂ ਵੀ ਉਹ ਪ੍ਰਭਾਵਿਤ ਹਨ, ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ।
- Download Babushahi App
-
-