Breaking - ਚੰਡੀਗੜ੍ਹ-ਮੋਹਾਲੀ ਵਿੱਚ ਮੀਂਹ, ਪੰਜਾਬ ਵਿੱਚ ਅਲਰਟ, ਵੱਜਿਆ Alarm
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 18 August 2026 : ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ 18 ਅਤੇ 19 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ Yellow ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਲਈ ਵੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਬਾਅਦ, 20 ਤੋਂ 23 ਅਗਸਤ ਦੇ ਵਿਚਕਾਰ ਕੁਝ ਰਾਹਤ ਦੀ ਉਮੀਦ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਬਹੁਤ ਸਾਰੇ ਖੇਤਰਾਂ ਵਿੱਚ ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਹੋਵੇਗੀ।
ਇਸ ਤੋਂ ਇਲਾਵਾ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਹੋ ਰਹੀ ਬਾਰਿਸ਼ ਦੇ ਚੱਲਦਿਆਂ ਫ਼ੋਨਾਂ ਤੇ Alarm ਵੱਜਿਆ , 3 ਘੰਟੇ ਭਾਰੀ ਬਾਰਿਸ਼ ਹੋਣ ਕਾਰਨ ਲੋਕਾਂ ਨੁੰ ਸਾਵਧਾਨ ਰਹਿਣ ਦੀ ਕੀਤੀ ਅਪੀਲ
- Download Babushahi App
-
-