ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ
ਬਠਿੰਡਾ ਕਰੇਗਾ ਖੇਡਾਂ ਵਤਨ ਪੰਜਾਬ 2026 ਦੇ ਉਦਘਾਟਨੀ ਸਮਾਗਮ ਦੀ ਮੇਜ਼ਬਾਨੀ : ਡਿਪਟੀ ਕਮਿਸ਼ਨਰ*
ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪੁੱਜੇਗੀ ਬਠਿੰਡਾ, ਅੰਤਰ ਰਾਸ਼ਟਰੀ, ਰਾਸ਼ਟਰੀ ਪੱਧਰ ਦੇ ਖਿਡਾਰੀ ਲੈਣਗੇ ਮਾਰਚ ਪਾਸਟ 'ਚ ਹਿੱਸਾ
ਅਸ਼ੋਕ ਵਰਮਾ
ਬਠਿੰਡਾ, 18 ਅਗਸਤ 2026 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਤੋਂ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਕਰਨਗੇ । ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਇਹ ਜਾਣਕਾਰੀ ਖੇਡਾਂ ਵਤਨ ਪੰਜਾਬ ਦੀਆਂ 2026 ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਿਤ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰੇਗਾ ਜਿਸ ਵਿੱਚ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਚ ਹਿੱਸਾ ਲੈਣਗੇ।
ਉਨ੍ਹਾਂ ਖੇਡ ਵਿਭਾਗ ਨੂੰ ਹਿਦਾਇਤ ਕੀਤੀ ਕਿ ਸਟੇਡੀਅਮ ਵਿਖੇ ਟ੍ਰੈਕ, ਖਿਡਾਰੀਆਂ ਲਈ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਸਾਫ-ਸਫ਼ਾਈ ਆਦਿ ਦਾ ਸਮੇਂ-ਸਿਰ ਚਾੜ੍ਹਿਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਮਸ਼ਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਚੋਂ ਗੁਜ਼ਰ ਕੇ ਬਠਿੰਡਾ ਵਿਖੇ ਪੁੱਜੇਗੀ ਜਿੱਥੇ ਉਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਇੱਕ ਵੱਡਾ ਮੰਚ ਹਨ। ਇਸ ਨਾਮ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਇੱਕ ਨਰੋਏ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ।ਬੈਠਕ 'ਚ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪਿੰਦਰ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।
- Download Babushahi App
-
-