ਉਸਮਾਨਪੁਰ ਸਿਟੀ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਤਹਿਤ' ਤਿੰਨ ਬੱਸਾਂ ਰਵਾਨਾ
ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਸ਼ਰਧਾਲੂਆਂ ਨੂੰ ਮਿਲਕੇ ਦਿੱਤੀਆਂ ਸ਼ੁੱਭ ਇੱਛਾਵਾਂ
ਰੋਹਿਤ ਗੁਪਤਾ
ਬਟਾਲਾ, 19 ਅਗਸਤ
'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ ਸਲਿੱਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਸਮੇਤ ਰਵਾਨਾ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਉਨ੍ਹਾਂ ਦੇ ਸੁਖਮਈ ਅਤੇ ਸੁਰੱਖਿਅਤ ਸਫ਼ਰ ਦੀ ਕਾਮਨਾ ਕੀਤੀ
ਇਸ ਮੌਕੇ ਯਾਤਰਾ ’ਤੇ ਜਾਣ ਵਾਲੀ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ।
ਰਵਾਨਾ ਹੋਈਆਂ ਤਿੰਨੋਂ ਏਸੀ ਸਲਿੱਪਰ ਬੱਸਾਂ ਵਿੱਚ ਕੁੱਲ 99 ਸ਼ਰਧਾਲੂ ਸਵਾਰ ਹਨ, ਜਿਨ੍ਹਾਂ ਵਿੱਚ ਹਰੇਕ ਬੱਸ ਵਿੱਚ 33 ਸ਼ਰਧਾਲੂ ਯਾਤਰਾ ਕਰ ਰਹੇ ਹਨ। ਇੱਕ ਬੱਸ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ, ਦੂਜੀ ਬੱਸ ਮਥੁਰਾ ਅਤੇ ਵਰਿੰਦਾਵਨ ਅਤੇ ਤੀਜੀ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ।
ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਬਟਾਲਾ ਵਾਸੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਲਈ ਬਟਾਲਾ ਵਿਧਾਨ ਸਭਾ ਹਲਕੇ ਤੋਂ ਤਿੰਨ ਨਵੇਂ ਰੂਟ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦਿਆਂ ਏ.ਸੀ ਸਲਿੱਪਰ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਯਾਤਰਾ ਤਿੰਨ ਦਿਨ ਅਤੇ ਤਿੰਨ ਰਾਤਾਂ ਦੀ ਹੋਵੇਗੀ ਅਤੇ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਸਮੇਤ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਯਾਤਰਾ 'ਤੇ ਗਏ ਸ਼ਰਧਾਲੂਆਂ ਵਲੋਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਸੁਵਿਧਾ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ।
- Download Babushahi App
-
-