‘ਖੇਡਾਂ ਵਤਨ ਪੰਜਾਬ ਦੀਆਂ’ ਤੋਂ ਬਾਅਦ ਪਿੰਡਾਂ ’ਚ ਸਿਹਤ ਤੇ ਸਿੱਖਿਆ ਦਾ ਬੁਨਿਆਦੀ ਢਾਂਚਾ ਮਜ਼ਬੂਤ
ਪਿੰਡ ਮਸੀਤਾ ਵਿਖੇ ਸੱਜਣ ਸਿੰਘ ਚੀਮਾ ਨੇ ਲਾਇਬ੍ਰੇਰੀ ਤੇ ਜਿੰਮ ਦਾ ਕੀਤਾ ਉਦਘਾਟਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 19 ਅਗਸਤ 2026 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਮਸੀਤਾ ਵਿਖੇ ਲਾਇਬ੍ਰੇਰੀ ਅਤੇ ਜਿੰਮ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਗਿਆ।
ਇਸ ਮੌਕੇ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਪਿੰਡਾਂ ਵਿੱਚ ਖੇਡ ਮੈਦਾਨਾਂ, ਜਿੰਮਾਂ ਅਤੇ ਲਾਇਬ੍ਰੇਰੀਆਂ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਿੰਡ ਮਸੀਤਾ ਵਿਖੇ ਬਣੀ ਲਾਇਬ੍ਰੇਰੀ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਲਾਹੇਵੰਦ ਸਾਬਤ ਹੋਵੇਗੀ, ਜਦਕਿ ਜਿੰਮ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਅਤੇ ਆਪਣਾ ਸਮਾਂ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਪ੍ਰੇਰਿਤ ਕਰੇਗਾ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਬੇਹੱਦ ਜ਼ਰੂਰੀ ਹੈ। ਖੇਡਾਂ, ਸਿੱਖਿਆ ਅਤੇ ਸਿਹਤ ਨਾਲ ਜੁੜੀਆਂ ਇਹ ਸਹੂਲਤਾਂ ਪੰਜਾਬ ਦੇ ਨੌਜਵਾਨਾਂ ਦੇ ਉਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
- Download Babushahi App
-
-