ਪਿੰਡ ਮੀਕੇ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ
ਰੋਹਿਤ ਗੁਪਤਾ
ਗੁਰਦਾਸਪੁਰ,19 ਅਗਸਤ
ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮੀਕੇ ਬਲਾਕ ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ।
ਇਸ ਕੈਂਪ ਵਿਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ, ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ।
ਇਸ ਮੌਕੇ ਡੇਅਰੀ ਇੰਸਪੈਕਟਰ ਸ਼ੇਰ ਸਿੰਘ ਅਤੇ ਕਰਨਦੀਪ ਭਗਤ,ਡਾ ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ ਪਸੂ ਪਾਲਣ,ਬਲਕਾਰ ਸਿੰਘ ਮਿਲਕਫੇਡ, ਕਮਲ ਕਿਸ਼ੋਰ ਅਡਵੰਟਾ ਕੰਪਨੀ ਆਦਿ ਸਮੇਤ ਵੱਡੀ ਗਿਣਤੀ ਵਿਚ ਅਗਾਂਹਵਧੂ ਦੁੱਧ ਉਤਪਾਦਕ ਵੀ ਹਾਜ਼ਰ मठ।
- Download Babushahi App
-
-