ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਧੂਮ ਧਾਮ ਨਾਲ ਮਨਾਇਆ ਤੀਆਂ ਤੀਜ ਦੀਆਂ ਦਾ ਤਿਉਹਾਰ
ਅਸ਼ੋਕ ਵਰਮਾ
ਭਗਤਾ ਭਾਈ, 19 ਅਗਸਤ 2026 :'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਹਰ ਖਾਸ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ।ਆਕਸਫ਼ੋੋਰਡ ਸਕੂਲ ਜਿੱਥੇ ਵਿੱਦਿਆ ਦੇ ਖੇਤਰ ਵਿੱਚ ਮੱਲ਼ਾਂ ਮਾਰ ਰਿਹਾ ਹੈ।ਉੱਥੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਭਰਪੂਰ ਯੋਗਦਾਨ ਦੇ ਰਿਹਾ ਹੈ। ਇਸੇ ਸੋਚ ਅਧੀਨ ਬੀਤੇ ਦਿਨੀਂ ਸਕੂਲ ਵਿੱਚ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ ਗਿਆਜਿਸ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।ਪ੍ਰੋਗਰਾਮ ਦੀ ਸ਼ੁਰੂਆਤ ਤੀਆਂ ਦੀ ਮੱਹਤਤਾ ਨੂੰ ਦੱਸ ਕੇ ਹੋਈ। ਇਸ ਤੋਂ ਬਾਅਦ ਵਿਦਿਆਰਥਣਾਂ ਵੱਲੋਂ ਲੰਬੀ ਹੇਕ ਵਾਲੇ ਗੀਤ ਗਾਏ ਗਏ ।ਫਿਰ ਵਿਦਿਆਰਥਣਾਂ ਵੱਲੋਂ ਗਰੁੱਪ ਡਾਂਸ ਕੀਤਾ ਗਿਆ। ਇਸ ਮੌਕੇ ਬੈਸਟ ਪ੍ਰੋਫਾਰਮੈਂਨਸ ਆਫ਼ ਦਾ ਡੇਅ ਦਾ ਤਾਜ “ਕੀਰਤ ਕੌਰ ਜਮਾਤ – ਪੰਜਵੀਂ ” ਸਿਰ ਸਜਾਇਆ ਗਿਆ।ਉਸ ਤੋਂ ਉਪਰੰਤ ਸੱਭਿਆਚਾਰ ਨੂੰ ਦਰਸਾਉਂਦੇ ਟੱਪੇ ਗਾ ਕੇ ਸਰੋਤਿਆਂ ਦਾ ਮਨੋਰੰਜਨ ਕੀਤਾ।ਪੰਜਾਬ ਦਾ ਲੋਕ ਨਾਚ ‘ਗਿੱਧਾ’ ਵੀ ਪੇਸ਼ ਕੀਤਾ ਗਿਆ ਜੋ ਕਿ ਹਰ ਇੱਕ ਦੇ ਦਿਲ ਨੂੰ ਟੁੰਬਦਾ ਸੀ।ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਬਹੁਤ ਹੀ ਗੌਰਵਮਈ ਹੈ ।ਉਨ੍ਹਾਂ ਨੇ ਤੀਜ ਦੇ ਤਿਉਹਾਰ ਦੇ ਪਿਛੋਕੜ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਤੀਜ ਸਾਵਣ ਦੇ ਮਹੀਨੇ ਦਾ ਤਿਉਹਾਰ ਹੈ ਜੋ ਹਰਿਆਲੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ।ਇਸ ਲਈ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸੂਬੇ ਦੀ ਹਰਿਆਲੀ ਨੂੰ ਸੰਭਾਲਦੇ ਹੋਏ ਖੁਸ਼ਹਾਲੀ ਵਿੱਚ ਵਾਧਾ ਕਰੀਏ ਅਤੇ ਵੱਧ ਤੋਂ ਵੱਧ ਰੁੱਖ ਲਗਾਈਏ।
ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਵੀ ਮੌਜੂਦ ਸਨ।ਉਹਨਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਤਰ੍ਹਾਂ ਦੇ ਉਪਰਾਲੇ ਕਰੀਏ ਕਿ ਸਾਡੀ ਆਉਣ ਵਾਲੀ ਪੀੜੀ੍ਹ ਪੰਜਾਬੀ ਸੱਭਿਆਚਾਰ ਅਤੇ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ। ਇਸ ਤਰ੍ਹਾਂ “ਤੀਆਂ ਤੀਜ ਦੀਆਂ" ਦਾ ਇਹ ਪ੍ਰੋਗਰਾਮ ਅਜੋਕੀ ਪੀੜ੍ਹੀ ਨੂੰ ਪੁਰਾਣੀ ਪੀੜ੍ਹੀ ਨਾਲ ਜੋੜਦਾ ਹੋਇਆ ਅਮਿੱਟ ਯਾਦਾਂ ਛੱਡ ਗਿਆ।
- Download Babushahi App
-
-