ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ
ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਲਈ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਤਿੰਨ ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਹ ਬੱਸਾਂ ਗੁਰਦੁਆਰਾ ਸੈਕਟਰ-78, ਸੈਕਟਰ-66 ਅਤੇ ਪਿੰਡ ਸਫੀਪੁਰ ਤੋਂ ਰਵਾਨਾ ਹੋਈਆਂ। ਸ਼ਰਧਾਲੂਆਂ ਨਾਲ ਭਰੀਆਂ ਇਹ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਸ਼੍ਰੀ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤਣਗੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਯਾਤਰਾ ਲਈ ਰਜਿਸਟ੍ਰੇਸ਼ਨ ਨੂੰ ਲੈ ਕੇ ਸੰਗਤਾਂ ਵਿੱਚ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਲੋਕਾਂ ਵਿੱਚ ਉਤਸ਼ਾਹ ਸਪਸ਼ਟ ਤੌਰ ’ਤੇ ਵੇਖਣਯੋਗ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਲੋਕਾਂ ਵਿੱਚ ਇਸ ਯਾਤਰਾ ਪ੍ਰਤੀ ਝਿਜਕ ਸੀ, ਪਰ ਜਿਵੇਂ-ਜਿਵੇਂ ਯਾਤਰਾ ਤੋਂ ਵਾਪਸ ਆਉਣ ਵਾਲੇ ਸ਼ਰਧਾਲੂ ਆਪਣੇ ਅਨੁਭਵ ਸਾਂਝੇ ਕਰ ਰਹੇ ਹਨ, ਤਿਵੇਂ-ਤਿਵੇਂ ਹੋਰ ਲੋਕ ਵੀ ਇਸ ਯੋਜਨਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਬਹੁਤ ਹੀ ਲੋਕ-ਪੱਖੀ ਯੋਜਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾਲੂ ਆਪਣੇ ਅਕੀਦੇ ਅਨੁਸਾਰ ਗੁਰਦੁਆਰਾ ਸਾਹਿਬ ਅਤੇ ਮੰਦਰਾਂ ਦੇ ਦਰਸ਼ਨ ਕਰਦੇ ਹਨ, ਜਿਸ ਤੋਂ ਬਾਅਦ ਰਾਮ ਤੀਰਥ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਦੇ ਹਨ। ਇਸ ਪੂਰੀ ਯਾਤਰਾ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਲਈ ਡਾਕਟਰੀ ਟੀਮ ਅਤੇ ਗਾਈਡ ਵੀ ਨਾਲ ਰਹਿੰਦੇ ਹਨ, ਤਾਂ ਜੋ ਉਨ੍ਹਾਂ ਨੂੰ ਇਤਿਹਾਸਕ ਸਥਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਵਿਧਾਇਕ ਕੁਲਵੰਤ ਸਿੰਘ ਨਾਲ ਆਪਣੇ ਅਨੁਭਵ ਸਾਂਝੇ ਕਰਦੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਕੁਲਦੀਪ ਸਿੰਘ ਸਮਾਣਾ, ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਕਰਮਜੀਤ ਕੌਰ ਕੌਂਸਲਰ, ਜਗਦੀਸ਼ ਸਿੰਘ ਸੋਹਣਾ, ਗਿਆਨ ਕੌਰ ਸਰਪੰਚ ਸਫੀਪੁਰ, ਕਰਮਜੀਤ ਸਿੰਘ ਕਾਲਾ ਸਫੀਪੁਰ, ਦਵਿੰਦਰ ਸਿੰਘ ਸਰਪੰਚ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ, ਨਵਤੇਜ ਸਿੰਘ, ਗੁਰਧਿਆਨ ਸਿੰਘ ਅਤੇ ਹਰਬਚਨ ਸਿੰਘ ਗਰੇਵਾਲ ਵੀ ਹਾਜ਼ਰ ਸਨ।
- Download Babushahi App
-
-