ਜਿਲਾ ਪੱਧਰੀ ਰੋਲ ਪਲੇ ,ਲੋਕ ਨਾਚ ਅਤੇ ਰੈੱਡ ਰਿਬਨ ਕੁਇੱਜ ਮੁਕਾਬਲੇ ਕਰਵਾਏ ਗਏ
ਪ੍ਰਮੋਦ ਭਾਰਤੀ
ਨਵਾਂਸ਼ਹਿਰ 19 ਅਗਸਤ, 2026
ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਤੇ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਅਧੀਨ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉਪ-ਜਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਲ ਪਲੇ, ਲੋਕਨਾਚ ਅਤੇ ਰੈਡ ਰਿਬਨ ਕੁਇੱਜ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਵਿੱਚੋਂ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਜਿਲਾ ਸਾਇੰਸ ਸੁਪਰਵਾਈਜ਼ਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਰਾਹੀਂ ਭਾਰਤ ਸਰਕਾਰ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਨਾਲੋਂ ਤੰਬਾਕੂ ਦੀ ਵਰਤੋਂ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਕਿਤੇ ਜਿਆਦਾ ਹੈ। ਇਸ ਮੌਕੇ ਉਪ-ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਗਿਆ ਕਿ ਉਕਤ ਪ੍ਰੋਗਰਾਮ ਰਾਹੀਂ ਦਿੱਤੇ ਸਨੇਹੇ ਨੂੰ ਘਰ ਘਰ ਪਹੁੰਚਾਉਣਾ ਸਾਡੀ ਜਿੰਮੇਵਾਰੀ ਬਣਦੀ ਹੈ। ਜਿਲਾ ਸਿੱਖਿਆ ਅਫਸਰ ਮੈਡਮ ਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਏਡਜ ਵਰਗੀ ਭਿਆਨਕ ਬਿਮਾਰੀ, ਵਧ ਰਹੀ ਜਨਸੰਖਿਆ ਦੇ ਬੁਰੇ ਪ੍ਰਭਾਵ, ਤੰਬਾਕੂ ਦੇ ਬੁਰੇ ਪ੍ਰਭਾਵ ਆਦਿ ਬਾਰੇ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਇਹਨਾਂ ਕੁਰੀਤੀਆਂ ਤੋਂ ਬਚਣ ਦੇ ਲਈ ਸੁਨੇਹਾ ਦਿੱਤਾ। ਜ਼ਿਲ੍ਹਾ ਪੱਧਰੀ ਰੋਲ ਪਲੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਨੇ ਪਹਿਲਾ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਕੰਡੀ ਸਕੂਲ ਸੰਧਵਾਂ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੋਕ ਨਾਚ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਮੇਹਲੀ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੇ ਤਰ੍ਹਾਂ ਰੈੱਡ ਰਿਬਨ ਕੁਇੱਜ ਦੇ ਵਿੱਚ ਪਿਛਲੇ ਸਾਲ ਦੀ ਤਰ੍ਹਾਂ ਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ ਦੀਆਂ ਵਿਦਿਆਰਥਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ। ਇਸ ਮੌਕੇ ਲੋਕ ਨਾਚ ਮੁਕਾਬਲੇ ਲਈ ਅੰਮ੍ਰਿਤਪਾਲ ਸਿੰਘ ਲੈਕਚਰਾਰ ਅੰਗਰੇਜ਼ੀ, ਨਵਨੀਤ ਕੌਰ ਲੈਕਚਰ ਬਾਇਓ ਅਤੇ ਕਵਿਤਾ ਸੱਭਰਵਾਲ ਅੰਗਰੇਜ਼ੀ ਮਿਸਟਰੈਸ ਵੱਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ। ਰੋਲ ਪਲੇ ਮੁਕਾਬਲੇ ਵਿੱਚ ਅਜਮੇਰ ਸਿੱਧੂ ਲੈਕਚਰਾਰ ਪੰਜਾਬੀ ਅਤੇ ਮੈਡਮ ਅਨੀਤਾ ਭਾਰਤੀ ਵੱਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ ।ਰੈਡ ਰਿਬਨ ਕੁਜ ਮੁਕਾਬਲੇ ਵਿੱਚ ਸੁਖਵਿੰਦਰ ਲਾਲ ਸਾਇੰਸ ਮਾਸਟਰ ਅਤੇ ਬਲਜਿੰਦਰ ਸਿੰਘ ਸਾਇੰਸ ਮਾਸਟਰ ਵੱਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਕੁਮਾਰ ਪ੍ਰਿੰਸੀਪਲ ਡਾਇਟ ਨੌਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਦੀ ਇੰਚਾਰਜ ਮੈਡਮ ਰਵਿਤਾ ਢਿੱਲੋਂ, ਸੰਦੀਪ ਕੁਮਾਰ ,ਕਮਲਦੀਪ ਸਂਲਣ ਅਤੇ ਜਸਵੀਰ ਚੰਦ ਵੱਲੋਂ ਵਿਸ਼ੇਸ਼ ਤੌਰ ਤੇ ਆਪਣਾ ਯੋਗਦਾਨ ਪਾਇਆ ਗਿਆ
- Download Babushahi App
-
-