ਬਰਨਾਲਾ 'ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਪੀੜਤ ਲੜਕੀਆਂ ਦੇ ਬਿਆਨਾਂ ’ਤੇ 3 ਖ਼ਿਲਾਫ਼ ਐੱਫ.ਆਈ.ਆਰ. ਦਰਜ
ਕਮਲਜੀਤ ਸਿੰਘ
ਬਰਨਾਲਾ 20 ਅਗਸਤ, 2026: ਬਰਨਾਲਾ ਵਿਖੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਰਜਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲੜਕੀਆਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ।
ਐੱਸ.ਪੀ.ਡੀ. ਸੰਜੀਵ ਗੋਇਲ ਨੇ ਦੱਸਿਆ ਕਿ ਮਾਮਲਾ ਐੱਸ.ਐੱਸ.ਪੀ. ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਲੜਕੀਆਂ ਦੇ ਬਿਆਨਾਂ ਅਤੇ ਪੁਰਾਣੀਆਂ ਦਰਖਾਸਤਾਂ ਦੇ ਆਧਾਰ ’ਤੇ ਦਲਵਿੰਦਰ ਸਿੰਘ ਅਤੇ ਇਕਬਾਲ ਸਿੰਘ ਰਾਏਕੋਟ ਖ਼ਿਲਾਫ਼ ਐੱਫ.ਆਈ.ਆਰ. ਨੰਬਰ 72 ਅਤੇ 73 ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਤੀਜੀ ਲੜਕੀ ਦੀ ਸ਼ਿਕਾਇਤ ’ਤੇ ਪ੍ਰਦੀਪ ਕੁਮਾਰ ਚੌਹਾਨ (ਵਾਸੀ ਬਰਨਾਲਾ) ਖ਼ਿਲਾਫ਼ ਐੱਫ.ਆਈ.ਆਰ. ਨੰਬਰ 410 ਦਰਜ ਕੀਤੀ ਗਈ ਹੈ।
ਪੁਲਿਸ ਅਨੁਸਾਰ ਲੜਕੀਆਂ ਦੀ ਮੈਡੀਕਲ ਜਾਂਚ ਅਤੇ ਅਦਾਲਤ ਵਿੱਚ 164 ਦੇ ਤਹਿਤ ਬਿਆਨ ਦਰਜ ਕਰਵਾਉਣ ਲਈ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
- Download Babushahi App
-
-