ਪ੍ਰਾਇਮਰੀ ਸਕੂਲ ਅਤੇ ਆਮ ਆਦਮੀ ਕਲੀਨਿਕ ਨੇੜੇ ਗੰਦਗੀ ਦੀ ਭਰਮਾਰ ਕਾਰਨ ਲੋਕ ਪਰੇਸ਼ਾਨ
ਗੰਦੇ ਪਾਣੀ ਦੀ ਸਮੱਸਿਆ ਕਾਰਨ ਵਿਦਿਆਰਥੀਆਂ ਅਧਿਆਪਕਾਂ ਅਤੇ ਰਾਹਗੀਰਾਂ ਨੂੰ ਹੋ ਰਹੀ ਭਾਰੀ ਪਰੇਸ਼ਾਨੀ
ਰੋਹਿਤ ਗੁਪਤਾ
ਗੁਰਦਾਸਪੁਰ
ਪੁਰਾਣਾ ਧਾਰੀਵਾਲ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੇਵਾ ਕੇਂਦਰ ਅਤੇ ਆਮ ਆਦਮੀ ਕਲੀਨਿਕ ਦੇ ਨੇੜੇ ਗੰਦਗੀ ਅਤੇ ਗੰਦੇ ਪਾਣੀ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਗਈ ਹੈ। ਸਥਿਤੀ ਇਹ ਹੈ ਕਿ ਇਲਾਕਾ ਛੱਪੜ ਦਾ ਰੂਪ ਧਾਰ ਚੁੱਕਾ ਹੈ, ਜਿਸ ਕਾਰਨ ਆਮ ਲੋਕਾਂ, ਰਾਹਗੀਰਾਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲ ਅਧਿਆਪਕਾਂ, ਸੇਵਾ ਕੇਂਦਰ ਦੇ ਅਧਿਕਾਰੀਆਂ ਅਤੇ ਰਾਹਗੀਰਾਂ ਨੇ ਦੋਸ਼ ਲਗਾਇਆ ਕਿ ਗੁਜਰ ਭਾਈਚਾਰੇ ਦੇ ਪਸ਼ੂਆਂ ਦਾ ਮਲ-ਮੂਤਰ ਸੜਕ ਪਾਰ ਕਰਕੇ ਸਕੂਲ ਦੇ ਨੇੜੇ ਇਕੱਠਾ ਹੋ ਰਿਹਾ ਹੈ। ਇਸ ਕਾਰਨ ਨਵੀਂ ਬਣੀ ਸੜਕ ਦੇ ਵੀ ਨੁਕਸਾਨੇ ਜਾਣ ਦਾ ਖਦਸ਼ਾ ਹੈ ਅਤੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।
ਉੱਧਰ, ਗੁਜਰ ਭਾਈਚਾਰੇ ਨੇ ਕਿਹਾ ਕਿ ਮੀਂਹ ਕਾਰਨ ਪਾਣੀ ਦੇ ਵਹਾਅ ਨੂੰ ਰੋਕਣਾ ਮੁਸ਼ਕਲ ਹੈ। ਉਨ੍ਹਾਂ ਨਗਰ ਕੌਂਸਲ ਪ੍ਰਧਾਨ ਨਾਲ ਸੰਪਰਕ ਕਰਕੇ ਜੇਸੀਬੀ ਰਾਹੀਂ ਸਫਾਈ ਅਤੇ ਪੁਲੀਆਂ ਪਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
- Download Babushahi App
-
-