ਗੱਗੜਭਾਣਾ ਸਹਿਕਾਰੀ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੂੰ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 20 ਅਗਸਤ — ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੱਗੜਭਾਣਾ ਦੀ ਸਹਿਕਾਰੀ ਸਭਾ ਦੀ ਹੋਈ ਚੋਣ ਦੌਰਾਨ ਗੱਗੜਭਾਣਾ ਅਤੇ ਪਿੰਡ ਪੱਲ੍ਹਾ ਤੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਨਮਾਨਿਤ ਕਰਦਿਆਂ ਦਿਲੋਂ ਵਧਾਈ ਦਿੱਤੀ ਗਈ।
ਇਸ ਮੌਕੇ ਗੱਗੜਭਾਣਾ ਤੋਂ ਚੁਣੇ ਗਏ ਮੈਂਬਰ ਸੁਖਦੇਵ ਸਿੰਘ ਸਪੁੱਤਰ ਨਿਰੰਜਨ ਸਿੰਘ, ਅਜੀਤ ਸਿੰਘ ਸਪੁੱਤਰ ਲਸ਼ਮਣ ਸਿੰਘ, ਜਗਤਾਰ ਸਿੰਘ ਸਪੁੱਤਰ ਸ਼ਿਵ ਸਿੰਘ, ਹਰਜਿੰਦਰ ਸਿੰਘ ਸਪੁੱਤਰ ਜੰਗਬਹਾਦਰ ਸਿੰਘ, ਜਸਬੀਰ ਕੌਰ ਪਤਨੀ ਮੰਗਲ ਸਿੰਘ, ਨਰਿੰਦਰ ਸਿੰਘ ਸਪੁੱਤਰ ਜਗੀਰ ਸਿੰਘ, ਸ਼ਿੰਗਾਰਾ ਸਿੰਘ ਸਪੁੱਤਰ ਦਲੀਪ ਸਿੰਘ ਅਤੇ ਗੁਰਮੇਜ ਸਿੰਘ ਸਪੁੱਤਰ ਹਰਬੰਸ ਸਿੰਘ ਅਤੇ ਪਿੰਡ ਪੱਲ੍ਹਾ ਤੋਂ ਬਖਸ਼ੀਸ਼ ਸਿੰਘ ਸਪੁੱਤਰ ਵਸਣ ਸਿੰਘ, ਰਾਜਵਿੰਦਰ ਸਿੰਘ ਸਪੁੱਤਰ ਅਜਾਇਬ ਸਿੰਘ ਅਤੇ ਅਮਰਜੀਤ ਕੌਰ ਪਤਨੀ ਜਸਬੀਰ ਸਿੰਘ ਨੂੰ ਮੰਤਰੀ ਜੀ ਵੱਲੋਂ ਸਨਮਾਨਿਤ ਕੀਤਾ ਗਿਆ।
ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਾਰੇ ਨਵੇਂ ਚੁਣੇ ਮੈਂਬਰ ਸਹਿਕਾਰੀ ਸਭਾ ਦੀ ਜ਼ਿੰਮੇਵਾਰੀ ਮਿਲਣ ਉਪਰੰਤ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਪਿੰਡ ਦੀ ਬਿਹਤਰੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਪਿੰਡਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਨਵੇਂ ਚੁਣੇ ਮੈਂਬਰਾਂ ਨੂੰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸਹਿਕਾਰੀ ਸਭਾ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਲੋਕ ਨਿਰਮਾਣ ਮੰਤਰੀ ਨੇ ਨਵੇਂ ਚੁਣੇ ਮੈਂਬਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪਿੰਡ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਸਹਿਕਾਰੀ ਸਭਾ ਦੇ ਕੰਮਕਾਜ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।
- Download Babushahi App
-
-