ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 20 ਅਗਸਤ 2026 : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਅਨਾਮਲੀ ਅਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ , ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 56,222 ਅਨਾਮਲੀ ਅਤੇ ਅਨਮੈਪ ਵੋਟਰ ਹਨ, ਜਿਨ੍ਹਾਂ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾ ਵਲੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ
ਉਨ੍ਹਾਂ ਦੱਸਿਆ ਕਿ ਅਨਾਮਲੀ ਵੋਟਰਾਂ ਵਿੱਚ ਉਹ ਵੋਟਰ ਸ਼ਾਮਲ ਹਨ, ਜਿਨ੍ਹਾਂ ਦੇ ਵੇਰਵਿਆਂ ਵਿੱਚ ਨਾਮ, ਪਿਤਾ ਦਾ ਨਾਮ, ਉਮਰ, ਰਿਸ਼ਤਾ ਜਾਂ ਪਿਤਾ/ਮਾਤਾ ਤੇ ਪੁੱਤਰ/ਪੁੱਤਰੀ ਦੀ ਉਮਰ ਦਾ ਅੰਤਰ ਆਦਿ ਸਬੰਧੀ ਅਸੰਗਤਤਾ ਪਾਈ ਗਈ ਹੈ। ਇਸੇ ਤਰ੍ਹਾਂ ਅਨਮੈਪ ਵੋਟਰਾਂ ਦੇ ਵੇਰਵਿਆਂ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ ,ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਅਗਸਤ ਤੱਕ ਕਰੀਬ 4,955 ਤੋਂ ਵੱਧ ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਨੋਟਿਸ ਦੇ ਦਿੱਤੇ ਗਏ ਹਨ ਅਤੇ ਬਾਕੀ ਵੋਟਰਾਂ ਨੂੰ ਵੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਨੋਟਿਸ ਦੇਣ ਦਾ ਕੰਮ ਜਾਰੀ ਹੈ
ਉਨ੍ਹਾਂ ਕਿਹਾ ਕਿ ਸਬੰਧਤ ਵੋਟਰ ਆਪਣੇ ਵੋਟ ਸਬੰਧੀ ਦਸਤਾਵੇਜ ਨੋਟਿਸ ਅਨੁਸਾਰ ਪੇਸ਼ ਕਰ ਸਕਣਗੇ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਅਤੇ ਆਪਣੇ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਸਦੀਕ ਜਾਂ ਸੁਧਾਰ ਲਈ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ
- Download Babushahi App
-
-