ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ
ਲੋਕਾਂ ਦੀ ਵਿਸ਼ਾਲ ਇਕੱਤਰਤਾ ਰਹਿੰਦੀ ਹੈ ਹਰ ਲੋਕ ਮਿਲਣੀ ਵਿੱਚ ਭਾਰੂ
ਲੋਕ ਪੱਖੀ ਸਕੀਮਾਂ ਦੇ ਚਲਦਿਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2027 'ਚ ਵੀ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਕੁਲਵੰਤ ਸਿੰਘ
ਮੋਹਾਲੀ 21 ਅਗਸਤ,2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਢੇ ਚਾਰ ਸਾਲ ਪਹਿਲਾਂ ਜੋ ਸੂਬੇ ਦੇ ਲੋਕਾਂ ਨੇ ਬੜੇ ਹੀ ਚਾਵਾਂ ਅਤੇ ਉਤਸਾਹ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ, ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਅਤੇ ਜੋ ਗਾਰੰਟੀਆਂ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੋਹਾਲੀ ਤੋਂ ਵਿਧਾਇਕ- ਕੁਲਵੰਤ ਸਿੰਘ ਨੇ ਪਿੰਡ ਮੌਜਪੁਰ ਅਤੇ ਪਿੰਡ ਰਾਏਪੁਰ ਕਲਾਂ ਦੇ ਲੋਕਾਂ ਦੇ ਵਸਿੰਦਿਆਂ ਦੇ ਰੂਬਰੂ ਹੁੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ , ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪਸ਼ਟ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੇ ਸਬੰਧ ਵਿੱਚ ਲੋਕਾਂ ਦੇ ਵਿਚਾਰ ਜਾਨਣ ਦੇ ਲਈ ਜਨਤਾ ਦੀ ਕਚਹਿਰੀ ਵਿੱਚ ਹਾਜ਼ਰ ਹੋਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸਰਕਾਰ ਵੱਲੋਂ -ਲੋਕ ਮਿਲਣੀ ਪ੍ਰੋਗਰਾਮ -ਦੀ ਲੜੀ ਸ਼ੁਰੂ ਕੀਤੀ ਗਈ ਹੈ ਅਤੇ ਵਿਧਾਨ ਸਭਾ ਹਲਕਾ ਮੋਹਾਲੀ 'ਚ ਪੈਂਦੇ ਪਿੰਡ ਰਾਏਪੁਰ ਕਲਾਂ ਅਤੇ ਮੌਜਪੁਰ ਵਿਖੇ -ਲੋਕ ਮਿਲਣੀ ਪ੍ਰੋਗਰਾਮ- ਦੇ ਦੌਰਾਨ ਲੋਕਾਂ ਨਾਲ ਸਾਂਝ ਪਾਈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ -ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਨਾਲੀਆਂ ਦੀ ਉਸਾਰੀ ਦੇ ਲਈ 5 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ। ਅਤੇ ਰੰਗਲਾ ਪੰਜਾਬ ਮੁਹਿੰਮ ਤਹਿਤ ਹੀ ਲਾਂਡਰਾਂ ਰੋਡ ਤੋਂ ਫਿਰਨੀ ਤੱਕ ਸੜਕ ਦੀ ਰਿਪੇਅਰ ਲਈ 10 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਪਿੰਡ ਰਾਏਪੁਰ ਕਲਾਂ ਵਿੱਚ ਹੀ ਲਗਭਗ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਵਾਲਾ ਚੌਂਕ ਬਣਾਇਆ ਗਿਆ ਹੈ , 4 ਲੋੜਵੰਦ ਪਰਿਵਾਰਾਂ ਲਈ ਸਾਢੇ 6 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਰਾਏਪੁਰ ਕਲਾਂ ਵਿਖੇ ਖੇਡ ਗਰਾਊਂਡ 37 ਲੱਖ ਰੁਪਏ ਦੀ ਲਾਗਤ ਦੇ ਨਾਲ ਉਸਾਰਿਆ ਜਾ ਰਿਹਾ ਹੈ ਅਤੇ 5 ਲੱਖ ਰੁਪਏ ਦਾ ਰੰਗਲਾ ਪੰਜਾਬ ਸਕੀਮ ਦੇ ਤਹਿਤ ਸਰਪੰਚ ਵਾਲੇ ਚੌਂਕ ਲਈ ਦਿੱਤੇ ਗਏ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਮੌਜਪੁਰ ਵਿਖੇ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਗਲੀਆਂ -ਨਾਲੀਆਂ ਦੀ ਜਗਹਾ ਪਾਈਪ ਪਾਉਣ ਲਈ 5 ਲੱਖ ਰੁਪਆ ਜਾਰੀ ਕਰ ਦਿੱਤੇ ਗਏ ਹਨ ਅਤੇ ਰੰਗਲਾ ਪੰਜਾਬ ਮੁਹਿੰਮ ਤਹਿਤ ਹੀ ਫਿਰਨੀ ਦੇ ਰਹਿੰਦੇ ਹਿੱਸੇ ਦੀ ਉਸਾਰੀ ਕਰਨ ਦੇ ਲਈ 7 ਲੱਖ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਟਰੀਟ ਲਾਈਟਾਂ ਲਈ 4 ਲੱਖ ਅਤੇ ਲਿੰਕ ਰੋਡ ਤੋਂ ਸਕੂਲ ਤੱਕ ਪੇਵਰ ਲਗਾਉਣ ਦੇ ਲਈ 3 ਲੱਖ ਰੁਪਏ ਕੁਝ ਦਿਨ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਉਹਨਾਂ ਦੱਸਿਆ ਕਿ ਲਗਭਗ 35 ਲੱਖ ਰੁਪਏ ਦੀ ਲਾਗਤ ਦੇ ਨਾਲ ਪਿੰਡ ਦੇ ਵਿੱਚ ਲਾਇਬ੍ਰੇਰੀ ਬਣਾਈ ਜਾ ਰਹੀ ਹੈ, ਅਤੇ 2 ਲੋੜਵੰਦ ਪਰਿਵਾਰਾਂ ਦੇ ਲਈ 4 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਉਹਨਾਂ ਦੱਸਿਆ ਕਿ ਥਾਪਰ ਮਾਡਲ ਤਹਿਤ ਪਿੰਡ ਦੇ ਟੋਬੇ ਦਾ ਨਵੀਨੀਕਰਨ 16 ਲੱਖ ਰੁਪਏ ਦੀ ਲਾਗਤ ਦੇ ਨਾਲ ਹੋ ਰਿਹਾ ਹੈ , ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਦੇ ਵਿੱਚ ਜੋ ਵਾਅਦੇ ਅਤੇ ਜੋ ਗਰੰਟੀਆਂ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਸਨ , ਉਹਨਾਂ ਨੂੰ ਪੂਰੇ ਕਰ ਦਿੱਤਾ ਗਿਆ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਪ੍ਰਦੇਸ਼ ਦਾ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਲੋਕ ਪੱਖੀ ਸਕੀਮਾਂ ਨੂੰ ਆਏ ਦਿਨ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਰਿਹਾ ਹੈ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਹੁਣ ਤੱਕ ਪਿੰਡਾਂ ਦੇ ਵਿੱਚ ਕੰਮ ਕੀਤੇ ਜਾ ਚੁੱਕੇ ਹਨ, ਉਹਨਾਂ ਦੀ ਵਿਸਥਾਰਤ ਰਿਪੋਰਟ ਲੈਣ ਦੇ ਲਈ ਅਤੇ ਜੋ ਵੀ ਕੰਮ ਰਹਿ ਗਏ ਹਨ, ਉਸਨੂੰ ਵੀ ਹਰ ਹੀਲੇ ਪੂਰਾ ਕੀਤਾ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿੱਚ ਪੂਰੀ ਤਰਹਾਂ ਸ਼ਾਂਤੀ ਵਾਲਾ ਮਾਹੌਲ ਹੈ, ਕਿਸੇ ਦੀ ਕੋਈ ਜਮੀਨ ਨਹੀਂ ਦੱਬੀ ਗਈ, ਕਿਸੇ ਨਾਲ ਕੋਈ ਧੱਕੇਸ਼ਾਹੀ ਨਹੀਂ, ਕਿਸੇ ਦੇ ਵਿਰੁੱਧ ਕੋਈ ਝੂਠਾ ਪਰਚਾ ਦਰਜ ਨਹੀਂ ਹੋਇਆ, ਉਹਨਾਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਖੁਦ ਹੀ ਦੇਖ ਲਓ ਕਿ ਅੱਜ ਕਿੰਨੇ ਉਤਸ਼ਾਹ ਨਾਲ ਇਸ ਲੋਕ ਮਿਲਣੀ ਪ੍ਰੋਗਰਾਮ ਦੇ ਵਿੱਚ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਹਨ, ਅਤੇ ਲੋਕੀ ਆਪ ਮੁਹਾਰੇ ਹੀ ਆਗਾਮੀ ਵਿਧਾਨ ਸਭਾ ਚੋਣਾਂ- 2027 ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫਿਰ ਤੋਂ ਜਿੰਮੇਵਾਰੀ ਦੇਣ ਦੇ ਲਈ ਤਿਆਰ ਬੈਠੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ, ਸਮਰਥਕ ਜਾਂ ਸੀਨੀਅਰ ਨੇਤਾ ਨੇ ਜੋ ਕੁਝ ਵੀ ਲੋਕਾਂ ਨਾਲ ਵਾਅਦੇ ਕੀਤੇ ਜਾਂ ਜੋ ਕੁਝ ਵੀ ਕਿਹਾ, ਉਹਨਾਂ ਸਭ ਨੂੰ ਪੁਗਾਇਆ ਗਿਆ ਹੈ। ਜਿਸ ਕਰਕੇ ਸੂਬੇ ਭਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ, ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਆਰ ਪੀ ਸ਼ਰਮਾ ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ, ਅਵਤਾਰ ਸਿੰਘ ਮੌਲੀ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ, ਗਰੇਵਾਲ,ਹਰਪਾਲ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜੰਟ ਸਿੰਘ ਸਰਪੰਚ ਭਾਗੋਮਾਜਰਾ, ਮਨਪ੍ਰੀਤ ਸਿੰਘ ਬੈਰਮਪੁਰ, ਰਣਜੀਤ ਸਿੰਘ,ਲਖਮੀਰ ਸਿੰਘ ਸਰਪੰਚ ਰਾਏਪੁਰ ਕਲਾਂ, ਹਰਗੋਬਿੰਦ ਸਿੰਘ, ਸਲੀਮ ਖਾਨ ਪੰਚ , ਮੰਗਾ ਪੰਚ, ਗੁਰਜਿੰਦਰ ਸਿੰਘ ਪੰਚ, ਬਲਵਿੰਦਰ ਸਿੰਘ, ਵੀ ਹਾਜ਼ਰ ਸਨ,
- Download Babushahi App
-
-