ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
ਰਵਿੰਦਰ ਢਿੱਲੋਂ
ਬੀਜਾ 21 ਅਗਸਤ
ਖੰਨਾ ਚਾਵਾ ਰੇਲਵੇ ਮਾਰਗ ਦੌਰਾਨ ਰੇਲਗੱਡੀ ਦੀ ਲਪੇਟ 'ਚ ਆ ਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਜੀਆਰਪੀ ਚੌਂਕੀ ਖੰਨਾ ਦੇ ਇੰਚਾਰਜ ਪੁਰਸ਼ੋਤਮ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪੌਣੇ 10 ਵਜੇ ਦੇ ਕਰੀਬ ਦੀ ਘਟਨਾ ਹੈ ਕਿ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਇੱਕ ਵਿਅਕਤੀ ਰੇਲਗੱਡੀ ਦੀ ਲਪੇਟ 'ਚ ਆ ਗਿਆ। ਉਸਦੀ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਰੇਲਵੇ ਪੁਲਿਸ ਨੇ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਰਕਾਰੀ ਹਸਪਤਾਲ ਖੰਨਾ ਦੀ ਮੋਰਚਰੀ ਵਿਖੇ ਰਖਵਾਇਆ ਹੈ ਤੇ ਮ੍ਰਿਤਕ ਦੀ ਪਛਾਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
- Download Babushahi App
-
-