ਵਿਧਾਇਕ ਗਿਆਸਪੁਰਾ ਨੇ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਜੱਥਾ ਰਵਾਨਾ ਕੀਤਾ
ਰਵਿੰਦਰ ਢਿੱਲੋਂ
ਖੰਨਾ , 21 ਅਗਸਤ 2026 : ਖੰਨਾ ਪੁਲਿਸ ਜ਼ਿਲ੍ਹਾ ਦੇ ਪਿੰਡ ਕੂਹਲੀ ਖੁਰਦ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਜੱਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਨਾਲ ਲੋਕਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ ਅਤੇ ਸਰਕਾਰ ਦੀ ਇਹ ਪਹਿਲ ਆਮ ਲੋਕਾਂ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ।
- Download Babushahi App
-
-