ਬਠਿੰਡਾ ਪੁਲਿਸ ਨੇ ਚਾਰ ਕੁਇੰਟਲ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਇੱਕ ਨਸ਼ਾ ਤਸਕਰ
ਅਸ਼ੋਕ ਵਰਮਾ
ਬਠਿੰਡਾ, 21 ਅਗਸਤ 2026 : ਬਠਿੰਡਾ ਜ਼ਿਲ੍ਹੇ ਦੇ ਥਾਣਾ ਭਗਤਾਂ ਭਾਈ ਪੁਲਿਸ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 4 ਕੁਇੰਟਲ ਭੁੱਕੀ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ । ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਨੇ ਦੱਸਿਆ ਕਿ ਡੀਐਸਪੀ ਫੂਲ ਮਨੋਜ ਕੁਮਾਰ ਦੀ ਅਗਵਾਈ ਹੇਠ ਇਸ ਬਰਾਮਦਗੀ ਸਬੰਧੀ ਥਾਣਾ ਭਗਤਾ ਭਾਈ ਵਿਖੇ ਐਫਆਈਆਰ ਨੰਬਰ 170 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਭਗਤਾ ਭਾਈ ਪੁਲਿਸ ਨੂੰ ਇਤਲਾਹ ਮਿਲੀ ਕਿ ਜਗਸੀਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਅਕਲੀਆ ਜਲਾਲ ਜਿਲ੍ਹਾ ਬਠਿੰਡਾ ਭੁੱਕੀ ਵੇਚਣ ਦਾ ਆਦੀ ਹੈ। ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਜਗਸੀਰ ਸਿੰਘ ਦੀ ਖੇਤ ਵਾਲੀ ਮੋਟਰ ਵਾਲੇ ਕਮਰੇ ਵਿੱਚੋਂ 4 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਮੁਲਜਮ ਤੋਂ ਪੁੱਛਗਿੱਛ ਕੀਤੀ ਜਾਏਗੀ ਕਿ ਇਹ ਭੁੱਕੀ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿਸ ਕਿਸ ਨੂੰ ਵੇਚਣੀ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਨੂੰ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
- Download Babushahi App
-
-