ਬਟਾਲਾ ਪੁਲਿਸ ਦਾ ਵੱਡਾ ਉਪਰਾਲਾ, 300 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਕੀਤੇ ਹਵਾਲੇ
ਜੇਕਰ ਕਿਸੇ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸਦੀ ਤੁਰੰਤ ਕੰਪਲੇਟ ਆਪਣੇ ਨਜ਼ਦੀਕੀ ਪੁਲਿਸ ਸਾਂਝ ਕੇਂਦਰ ਜਾਂ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਦਿੱਤੀ ਜਾਵੇ
ਰੋਹਿਤ ਗੁਪਤਾ
ਬਟਾਲਾ, 22 ਅਗਸਤ
ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ ਵੱਲੋਂ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਦਾ ਇਕ ਹੋਰ ਵਿਸ਼ੇਸ਼ ਉਪਰਾਲਾ ਕਰਦੇ ਹੋਏ ਇੱਕ ਵਿਸ਼ੇਸ ਮੁਹਿੰਮ ਜਿਸਦਾ ਨਾਮ 'ਬਟਾਲਾ ਪੁਲਿਸ ਦਾ ਹੋਕਾ ਤੁਹਾਡਾ ਗੁੰਮ ਮੋਬਾਇਲ ਫੋਨ ਮਿਲਣ ਦਾ ਮੌਕਾ' ਤਹਿਤ 300 ਮੋਬਾਇਲ ਫੋਨ, ਜਿਸ ਦੀ ਕੀਮਤ ਕਰੀਬ 52 ਲੱਖ ਰੁਪਏ ਬਣਦੀ ਹੈ, ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ।
ਅੱਜ ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ ਵੱਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰਕ ਕੇਂਦਰ ਬਟਾਲਾ ਵਿੱਚ ਕਰਵਾਏ 8ਵੇਂ ਸੈਮੀਨਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ
ਬਟਾਲਾ ਪੁਲਿਸ ਵੱਲੋਂ ਦਿਨ ਰਾਤ ਅਣਥੱਕ ਮਿਹਨਤ ਨਾਲ ਕੰਮ ਕਰਦੇ ਹੋਏ ਇਹਨਾ ਗੁੰਮ ਹੋਏ ਮੋਬਾਇਲਾਂ ਨੂੰ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿਚੋਂ ਟਰੇਸ ਕਰਕੇ ਰਿਕਵਰ ਕੀਤਾ ਗਿਆ ਹੈ। ਗੁੰਮ ਹੋਏ ਮੋਬਾਇਲ ਸਬੰਧੀ ਜੋ ਕੰਪਲੇਟ ਪੁਲਿਸ ਸਾਂਝ ਕੇਂਦਰਾਂ ਅਤੇ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਪ੍ਰਾਪਤ ਹੁੰਦੀ ਹੈ ਉਸ ਕੰਪਲੇਟ ਉਪਰ ਤੁਰੰਤ ਕਾਰਵਾਈ ਕਰਕੇ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਕੇ ਰਿਕਵਰ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਬਟਾਲਾ ਪੁਲਿਸ ਵਲੋਂ 1900 ਮੋਬਾਇਲ ਫੋਨ ,ਜਿਨਾਂ ਦੀ ਕੀਮਤ ਕਰੀਬ 3 ਕਰੋੜ 50 ਲੱਖ ਰੁਪਏ ਬਣਦੀ ਹੈ, ਰਿਕਵਰ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜਦ ਵੀ ਉਹਨਾਂ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸਦੀ ਤੁਰੰਤ ਕੰਪਲੇਟ ਆਪਣੇ ਨਜ਼ਦੀਕੀ ਪੁਲਿਸ ਸਾਂਝ ਕੇਂਦਰ ਜਾਂ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਦਿੱਤੀ ਜਾਵੇ, ਬਟਾਲਾ ਪੁਲਿਸ ਗੁੰਮ ਹੋਏ ਮੋਬਾਇਲਾਂ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਉਹਨਾ ਦੇ ਅਸਲ ਮਾਲਕਾਂ ਦੇ ਹਵਾਲੇ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ।
ਇਸ ਮੌਕੇ ਪਬਲਿਕ ਵੱਲੋਂ ਆਪਣਾ ਗੁੰਮ ਹੋਇਆ ਮੋਬਾਇਲ ਵਾਪਸ ਪ੍ਰਾਪਤ ਕਰਨ ਦੀ ਖੁਸ਼ੀ ਵਿਚ ਬਟਾਲਾ ਪੁਲਿਸ ਦੇ ਇਸ ਵਿਸ਼ੇਸ਼ ਉਪਰਾਲੇ ਲਈ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਬਟਾਲਾ ਪੁਲਿਸ ਦੇ ਇਸ ਕੰਮ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
- Download Babushahi App
-
-