ਥਾਣੇਦਾਰ ਸੁਰਜੀਤ ਸਿੰਘ ਢੀਂਡਸਾ ਨੇ ਸੰਭਾਲਿਆ ਪੁਲਿਸ ਚੌਕੀ ਕੋਟ ਦਾ ਇੰਚਾਰਜ
ਖੰਨਾ ( ਰਵਿੰਦਰ ਢਿੱਲੋਂ)
ਖੰਨਾ ਪੁਲਿਸ ਵੱਲੋਂ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਥਾਣੇਦਾਰ ਸੁਰਜੀਤ ਸਿੰਘ ਢੀਂਡਸਾ ਨੂੰ ਥਾਣਾ ਸਦਰ ਖੰਨਾ ਅਧੀਨ ਆਉਂਦੀ ਪੁਲਿਸ ਚੌਕੀ ਕੋਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸੁਰਜੀਤ ਸਿੰਘ ਢੀਂਡਸਾ ਆਪਣੀ ਮਿਹਨਤ, ਇਮਾਨਦਾਰੀ, ਫਰਜ਼ ਪ੍ਰਤੀ ਸਮਰਪਣ ਅਤੇ ਬਿਹਤਰ ਪੁਲਿਸਿੰਗ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਹਮੇਸ਼ਾ ਕਾਨੂੰਨ ਵਿਵਸਥਾ ਨੂੰ ਪਹਿਲ ਦੇਣ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਨੂੰ ਤਰਜੀਹ ਦਿੱਤੀ ਹੈ।
ਨਵੀਂ ਜ਼ਿੰਮੇਵਾਰੀ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣਾ, ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਇਲਾਕਾ ਵਾਸੀਆਂ ਨੇ ਵੀ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
- Download Babushahi App
-
-