ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਲੁਧਿਆਣਾ 23 ਅਗਸਤ 2026 : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ , ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਫੀਲਡ ਫੋਰਸ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ , ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਤੇ ਤਿੱਖੀ ਨਜ਼ਰ ਰੱਖਦਿਆਂ ਲਗਾਤਾਰ ਚੈਕਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ
ਪੁਲਿਸ ਵੱਲੋਂ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਗਈ ਹੈ , ਅਧਿਕਾਰੀਆਂ ਵੱਲੋਂ ਫੀਲਡ ਵਿੱਚ ਮੌਜੂਦ ਪੁਲਿਸ ਕਰਮਚਾਰੀਆਂ ਨੂੰ ਹਰ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ , ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ
ਕਮਿਸ਼ਨਰੇਟ ਪੁਲਿਸ ਲੁਧਿਆਣਾ — ਤੁਹਾਡੀ ਸੁਰੱਖਿਆ, ਸਾਡੀ ਪਹਿਲ


- Download Babushahi App
-
-