ਪ੍ਰੋ. ਅਰਵਿੰਦ ਕੁਮਾਰ ਬੰਸਲ ਬਣੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਨਵੇਂ ਵਾਈਸ ਚਾਂਸਲਰ
Ravi Jakhu
ਚੰਡੀਗੜ੍ਹ, 23 ਅਗਸਤ 2026- ਪੰਜਾਬ ਦੇ ਗਵਰਨਰ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKGPTU), ਜਲੰਧਰ ਦੇ ਚਾਂਸਲਰ ਵੱਲੋਂ ਪ੍ਰੋ. ਅਰਵਿੰਦ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ (VC) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਦੇ ਅਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ (IAS) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਪ੍ਰੋ. ਅਰਵਿੰਦ ਕੁਮਾਰ ਬੰਸਲ ਦੀ ਇਹ ਨਿਯੁਕਤੀ ਅਹੁਦਾ ਸੰਭਾਲਣ ਦੀ ਮਿਤੀ ਤੋਂ 3 ਸਾਲਾਂ ਦੇ ਸਮੇਂ ਲਈ ਕੀਤੀ ਗਈ ਹੈ। ਇਹ ਨਿਯੁਕਤੀ 'ਪੰਜਾਬ ਟੈਕਨੀਕਲ ਯੂਨੀਵਰਸਿਟੀ ਐਕਟ, 1996' ਦੀ ਧਾਰਾ 10(1) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਨਵੇਂ ਵਾਈਸ ਚਾਂਸਲਰ ਦੀਆਂ ਸੇਵਾ ਸ਼ਰਤਾਂ ਅਤੇ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਵੱਖਰੇ ਤੌਰ 'ਤੇ ਜਾਰੀ ਕੀਤਾ ਜਾਵੇਗਾ।
- Download Babushahi App
-
-