ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ
ਮਨਮੋਹਨ ਸਿੰਘ
ਨਵੀਂ ਦਿੱਲੀ 24 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ, ਜਿਸ ਮਹਾਨ ਮਨੋਰਥ ਨਾਲ 1920 ਵਿੱਚ ਇਸ ਦੀ ਸਥਾਪਨਾ ਹੋਈ ਸੀ, ਸਿੱਖ ਪੰਥ ਦੀਆਂ ਮਰਿਆਦਾਵਾਂ, ਪ੍ਰੰਪਰਾਵਾਂ ਅਤੇ ਪੰਥਕ ਸੋਚ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿਰਾਸਤ ਅਤੇ ਪੰਥਕ ਪ੍ਰੰਪਰਾ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੀ ਸਿੱਖ ਕੌਮ ਦੀਆਂ ਆਸਾਂ-ਉਮੀਦਾਂ ਅਤੇ ਪੰਥਕ ਮੁੱਦਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਗਠਨ 2022 ਵਿੱਚ ਹੋਇਆ ਸੀ ਅਤੇ ਇਸ ਦਾ ਪੰਜਵਾਂ ਸਥਾਪਨਾ ਦਿਵਸ 25 ਅਗਸਤ, 2026 ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਪੰਥਕ ਕਨਵੈਂਸ਼ਨ ਦੇ ਰੂਪ ਵਿੱਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਸਿਰਫ਼ ਸਥਾਪਨਾ ਦਿਵਸ ਮਨਾਉਣ ਦਾ ਸਮਾਗਮ ਨਹੀਂ, ਸਗੋਂ ਸਿੱਖੀ ਦੀਆਂ ਮਹਾਨ ਪ੍ਰੰਪਰਾਵਾਂ ਮ, ਪੰਥਕ ਵਿਰਾਸਤ ਅਤੇ ਕੌਮੀ ਜ਼ਿੰਮੇਂਵਾਰੀਆਂ ਨਾਲ ਮੁੜ ਜੁੜਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਥ ਅਤੇ ਸਮਾਜ ਸਾਹਮਣੇ ਆ ਰਹੀਆਂ ਵੱਖ-ਵੱਖ ਚੁਣੌਤੀਆਂ ’ਤੇ ਪੰਥਕ ਵਿਚਾਰ-ਵਟਾਂਦਰੇ ਰਾਹੀਂ ਵਿਚਾਰ ਕਰਨਾ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਮੂਹ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਪੰਥਕ ਕਨਵੈਂਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਾਣਮੱਤੀ ਵਿਰਾਸਤ ਨਾਲ ਆਪਣੀ ਸਾਂਝ ਨੂੰ ਹੋਰ ਮਜ਼ਬੂਤ ਕਰਨ।
ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ ਵਿਖੇ ਹੋਣ ਵਾਲੀ ਇਸ ਪੰਥਕ ਕਨਵੈਂਸ਼ਨ ਵਿੱਚ ਸੰਗਤਾਂ ਦੀ ਵੱਡੀ ਸ਼ਮੂਲੀਅਤ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਸਿੱਖੀ ਪ੍ਰਤੀ ਸਮਰਪਣ ਦਾ ਪ੍ਰਤੀਕ ਬਣੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
- Download Babushahi App
-
-