ਨਗਰ ਕੌਂਸਲ ਜਗਰਾਉਂ ਦੇ ਬਾਥਰੂਮਾਂ ਦੀ ਹਾਲਤ ਬਦ ਤੋਂ ਬਦਤਰ
ਸਵੱਛਤਾ ਮੁਹਿੰਮ ਦੇ ਦਾਅਵਿਆਂ ਦੀ ਨੀਕਲੀ ਫੂਕ
ਜਗਰਾਉਂ 24 ਅਗਸਤ (ਦੀਪਕ ਜੈਨ)
ਪੂਰੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਦਾਅਵਾ ਕਰਨ ਵਾਲੀ ਨਗਰ ਕੌਂਸਲ ਜਗਰਾਉਂ ਖ਼ੁਦ ਆਪਣੇ ਦਫ਼ਤਰ ਦੇ ਬਾਥਰੂਮਾਂ ਦੀ ਸਫ਼ਾਈ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਨਗਰ ਕੌਂਸਲ ਦਫ਼ਤਰ ਵਿੱਚ ਸਥਿਤ ਪਬਲਿਕ ਬਾਥਰੂਮਾਂ ਦੀ ਹਾਲਤ ਇੰਨੀ ਤਰਸਯੋਗ ਬਣ ਚੁੱਕੀ ਹੈ ਕਿ ਇੱਥੇ ਖੜ੍ਹੇ ਹੋਣਾ ਵੀ ਮੁਸ਼ਕਲ ਹੋ ਗਿਆ ਹੈ।
ਬਾਥਰੂਮਾਂ ਵਿੱਚ ਫ਼ਰਸ਼ 'ਤੇ ਜੰਮੀ ਗੰਦਗੀ, ਪਾਣੀ ਦੀ ਨਿਕਾਸੀ ਨਾ ਹੋਣਾ, ਟੁੱਟੀਆਂ ਪਾਈਪਾਂ ਅਤੇ ਯੂਰੀਨਲਾਂ 'ਤੇ ਜੰਮੀ ਮੈਲ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੀ ਹੈ। ਇੱਥੇ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ। ਮੀਡੀਆ ਵੱਲੋਂ ਫ਼ੋਨ ਕਰਕੇ ਧਿਆਨ ਦਿਵਾਉਣ ਲਈ ਉਨ੍ਹਾਂ ਧੰਨਵਾਦ ਕਰਦਿਆਂ ਕਿਹਾ, "ਸਾਡੇ ਧਿਆਨ ਵਿੱਚ ਮਾਮਲਾ ਆਉਂਦਿਆਂ ਹੀ ਅਸੀਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਬਾਥਰੂਮਾਂ ਦੀ ਮੁਕੰਮਲ ਸਫ਼ਾਈ ਕਰਵਾ ਦਿੱਤੀ ਜਾਵੇਗੀ। ਜੋ ਵੀ ਪਾਈਪਾਂ ਟੁੱਟੀਆਂ ਹਨ ਜਾਂ ਹੋਰ ਖ਼ਰਾਬੀ ਹੈ, ਉਸ ਨੂੰ ਪੂਰੀ ਤਰ੍ਹਾਂ ਠੀਕ ਕਰਵਾ ਦਿੱਤਾ ਜਾਵੇਗਾ।"
- Download Babushahi App
-
-