ਬਾਬਾ ਨੰਦ ਸਿੰਘ ਦੀ ਬਰਸੀ ਸਮਾਗਮਾਂ ਮੌਕੇ ਬਾਬੇ ਕੇ ਫਾਰਮ ਵਿਖੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰ ਸਖਸ਼ੀਅਤਾਂ ਪੁਜੀਆਂ
ਸ੍ਰੀ ਫਤਿਹਗੜ੍ਹ ਸਾਹਿਬ :- 25 ਅਗਸਤ 2026 ਬਾਬੇ ਕੇ ਫਾਰਮ ਤਪ ਅਸਥਾਨ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੇ ਅਸਥਾਨ ਯੂ.ਕੇ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ 83ਵੀਂ ਸਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਜਿਸ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੈਂਬਰ ਪਾਰਲੀਮੈਂਟ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਉਚੇਚੇ ਤੌਰ ਤੇ ਪੁਜੇ।
ਇਸ ਵਿਸ਼ਾਲ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਖਾਲਸਾ ਪੰਥ ਦੀ ਸਾਜਨਾ ਅਤੇ ਮਹੱਲੇ ਦੀ ਪਰੰਪਰਾ ਬਾਰੇ ਵੀ ਇਤਿਹਾਸਕ ਤੇ ਧਾਰਮਿਕ ਪੱਖ ਤੋਂ ਸੰਗਤਾਂ ਨਾਲ ਸਾਂਝ ਪਾਈ। ਸ਼ਸਤਰਾਂ ਦੇ ਦਰਸ਼ਨਾਂ ਲਈ ਉਤਸੁਕ ਹੋਈਆਂ ਸੰਗਤਾਂ ਨੇ ਖਾਲਸਾਈ ਜੈਕਾਰਿਆਂ ਨਾਲ ਸ਼ਸਤਰਾਂ ਦਾ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦਾ ਇਤਿਹਾਸ ਤੇ ਇਨ੍ਹਾਂ ਦੀ ਮਹਾਨਤਾ ਬਾਰੇ ਜਾਣਕਾਰੀ ਸੰਗਤਾਂ ਨੂੰ ਦੇਂਦਿਆਂ ਸਤਿਕਾਰ ਸਹਿਤ ਦਰਸ਼ਨ ਕਰਵਾਏ। ਇਨ੍ਹਾਂ ਬਰਸੀ ਸਮਾਗਮਾਂ ਦੇ ਮੁੱਖ ਪ੍ਰਬੰਧਕ ਬਾਬਾ ਜਸਵਿੰਦਰ ਸਿੰਘ ਕਾਲਾ ਅਤੇ ਸ. ਮਨਜੀਤ ਸਿੰਘ ਭੋਗਲ ਐਡਵੋਕੇਟ ਵੱਲੋਂ ਸਫਲ ਤੇ ਚੰਗੇ ਪ੍ਰਬੰਧ ਕੀਤੇ ਹੋਏ ਸਨ।
ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ, ਬਾਣੀ ਬਾਣੇ ਦੇ ਧਾਰਨੀ ਹੋਣ। ਨਿਹੰਗ ਮੁਖੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਸਮੇਂ ਤਪ ਅਸਥਾਨ ਬਾਬੇ ਕੇ ਫਾਰਮ ਦੇ ਪ੍ਰਬੰਧਕਾਂ ਵੱਲੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।
- Download Babushahi App
-
-