ਪੰਜਾਬ 'ਚ BSP ਇਕੱਲਿਆਂ ਲੜੇਗੀ ਚੋਣਾਂ: ਮਾਇਆਵਤੀ ਨੇ ਕੀਤਾ ਐਲਾਨ
ਚੰਡੀਗੜ੍ਹ, 26 ਅਗਸਤ 2026: ਬਹੁਜਨ ਸਮਾਜ ਪਾਰਟੀ (BSP) ਦੀ ਸੁਪਰੀਮੋ ਮਾਇਆਵਤੀ ਨੇ ਪੰਜਾਬ ਵਿੱਚ ਅਗਾਮੀ ਚੋਣਾਂ ਕਿਸੇ ਵੀ ਸਿਆਸੀ ਪਾਰਟੀ ਨਾਲ ਗੱਠਜੋੜ ਕੀਤੇ ਬਿਨਾਂ ਆਪਣੇ ਦਮ ’ਤੇ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਯੂਪੀ ਅਤੇ ਉੱਤਰਾਖੰਡ ਦੀ ਤਰਜ਼ ’ਤੇ ਬਿਨਾਂ ਕਿਸੇ ਸਮਝੌਤੇ ਦੇ ਚੋਣ ਮੈਦਾਨ ਵਿੱਚ ਉਤਰੇਗੀ।
ਮਾਇਆਵਤੀ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿੱਚ ਮਿਹਨਤੀ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪਿਛਲੀ ਵਾਰ ਬਸਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤਾ ਸੀ, ਪਰ ਹੁਣ ਪਾਰਟੀ ਇਕੱਲਿਆਂ ਚੋਣ ਲੜਨ ਦੀ ਰਣਨੀਤੀ ’ਤੇ ਅੱਗੇ ਵਧੇਗੀ।
ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਆਪਣੇ ਦਮ ’ਤੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਬਸਪਾ ਦਾ ਉਦੇਸ਼ ਪੰਜਾਬ ਦੇ ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਮਜ਼ਬੂਤੀ ਨਾਲ ਆਵਾਜ਼ ਉਠਾਉਣਾ ਹੈ।
ਕਰੀਮਪੁਰੀ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬਸਪਾ ਆਗੂਆਂ ਮੁਤਾਬਕ ਪਾਰਟੀ ਆਪਣੇ ਏਜੰਡੇ ਅਤੇ ਸੰਗਠਨ ਦੇ ਆਧਾਰ ’ਤੇ ਲੋਕਾਂ ਵਿੱਚ ਜਾਵੇਗੀ।
- Download Babushahi App
-
-