ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ ’ਤੇ ਮਾਣਮੱਤੀ ਪ੍ਰਾਪਤੀ ਦਰਜ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ, 26 ਅਗਸਤ 2026- ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ ) ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਕਾਦਮਿਕ ਯੋਗਤਾ ਦਾ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਪੱਧਰ ’ਤੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।
ਸੈਸ਼ਨ 2025-26 ਦੌਰਾਨ ਹੋਈ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਹਰਮਨਪ੍ਰੀਤ ਕੌਰ (ਰੋਲ ਨੰਬਰ 12132529128) ਨੇ CGPA 8.59 ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਗੀਤਾਂਜਲੀ (ਰੋਲ ਨੰਬਰ 12132529147) ਨੇ CGPA 8.57 ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਇਸ ਮਾਣਮੱਤੀ ਉਪਲਬਧੀ ’ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਬੰਧਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਕਾਲਜ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਉੱਚ ਪੱਧਰੀ ਅਕਾਦਮਿਕ ਮਾਹੌਲ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਤਮ ਸਿੱਖਿਆ, ਖੋਜਮੁਖੀ ਸੋਚ ਅਤੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਾਲਜ ਦੇ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਰਹਿਣਗੇ।
- Download Babushahi App
-
-