Nepal Flood Crisis: Indian Embassy ਵੱਲੋਂ ਹੈਲਪਲਾਈਨ ਨੰਬਰ ਜਾਰੀ
Babushahi Network
ਨੇਪਾਲ, 26 ਅਗਸਤ 2026- ਨੇਪਾਲ ਵਿੱਚ ਆਈ ਅਚਾਨਕ ਤੇਜ਼ ਭਾਰੀ ਹੜ੍ਹ ਕਾਰਨ ਵੱਡੇ ਪੱਧਰ 'ਤੇ ਤਬਾਹੀ ਹੋਈ ਹੈ, ਜਿਸ ਵਿੱਚ ਘੱਟੋ-ਘੱਟ 72 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਲਾਪਤਾ ਦੱਸੇ ਜਾ ਰਹੇ ਹਨ। ਹੜ੍ਹ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਮਦਦ ਲਈ ਕਾਠਮਾਂਡੂ ਸਥਿਤ ਭਾਰਤੀ ਦੂਤਾਵਾਸ ਨੇ ਐਮਰਜੈਂਸੀ ਹੈਲਪਲਾਈਨ ਨੰਬਰ (+977 9851316807, +977 9709107500) ਜਾਰੀ ਕੀਤੇ ਹਨ। ਚੀਨ (ਤਿੱਬਤ) ਦੇ ਸਰਹੱਦੀ ਖੇਤਰਾਂ ਵਿੱਚ ਫਸੇ ਭਾਰਤੀਆਂ ਲਈ ਬੀਜਿੰਗ ਸਥਿਤ ਭਾਰਤੀ ਦੂਤਾਵਾਸ ਵੀ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹੈ। ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਲਈ ਬਚਾਅ ਨੰਬਰ ਅਤੇ ਐਡਵਾਈਜ਼ਰੀ ਜਾਰੀ ਕੀਤੀ ਹੈ।
ਇਸ ਔਖੀ ਘੜੀ ਵਿੱਚ ਭਾਰਤ ਨੇ ਨੇਪਾਲ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਦਿਵਾਉਂਦਿਆਂ ਭਾਰਤੀ ਹਵਾਈ ਫੌਜ ਦੇ C130J ਜਹਾਜ਼ ਰਾਹੀਂ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਹਨ। ਇਸ ਸਮੱਗਰੀ ਵਿੱਚ ਅਸਥਾਈ ਛੱਤਾਂ (ਟੈਂਟ), ਕੰਬਲ, ਹਾਈਜੀਨ ਕਿੱਟਾਂ ਅਤੇ ਸੋਲਰ ਲੈਂਪ ਸ਼ਾਮਲ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਨਾਲ ਗੱਲਬਾਤ ਕਰਕੇ ਜਾਨੀ-ਮਾਲੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਆਪਣੇ ਗੁਆਂਢੀ ਦੇਸ਼ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ ਅਤੇ ਦੋਵਾਂ ਦੇਸ਼ਾਂ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਤਾਲਮੇਲ ਬਣਾ ਕੇ ਕੰਮ ਕਰ ਰਹੀਆਂ ਹਨ। ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਵੀ 'X' 'ਤੇ ਪੋਸਟ ਕਰਕੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ।
- Download Babushahi App
-
-