ਰੱਖੜੀ 'ਤੇ ਮਹਿਲਾਵਾਂ ਨੂੰ ਸੀਐੱਮ ਮਾਨ ਦਾ ਤੋਹਫ਼ਾ: ਖਾਤਿਆਂ 'ਚ ਆਉਣਗੇ 3000 ਤੋਂ 4500 ਰੁਪਏ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 28 ਅਗਸਤ: ਰੱਖੜੀ ਦੇ ਸ਼ੁਭ ਤਿਉਹਾਰ ਮੌਕੇ ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਜਾਣਗੇ, ਜਿਸ ਨਾਲ ਉਨ੍ਹਾਂ ਦੇ ਫੋਨਾਂ 'ਤੇ ਮੈਸੇਜ ਦੀ ਘੰਟੀ ('ਟੂੰ-ਟੂੰ') ਵੱਜੇਗੀ।
ਇਹ ਰਾਸ਼ੀ ਖ਼ਾਸ ਤੌਰ 'ਤੇ ਉਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਜਿਨ੍ਹਾਂ ਨੇ ਯੋਜਨਾ ਲਈ ਦੇਰ ਨਾਲ ਰਜਿਸਟ੍ਰੇਸ਼ਨ ਕਰਵਾਈ ਸੀ ਅਤੇ ਜਿਨ੍ਹਾਂ ਨੂੰ ਹੁਣ ਤੱਕ ਪਿਛਲੇ ਬਕਾਏ/ਕਿਸ਼ਤਾਂ ਦੇ ਪੈਸੇ ਨਹੀਂ ਮਿਲੇ ਸਨ। ਯੋਜਨਾ ਤਹਿਤ ਜਨਰਲ ਕੈਟਾਗਰੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3,000 ਰੁਪਏ ਅਤੇ SC/ST ਵਰਗ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਪਾਏ ਜਾਣਗੇ।
ਰੱਖੜੀ ਦੇ ਖ਼ਾਸ ਮੌਕੇ 'ਤੇ ਮੁੱਖ ਮੰਤਰੀ ਵੱਲੋਂ ਦਿੱਤੇ ਇਸ ਵੱਡੇ ਤੋਹਫ਼ੇ ਲਈ ਸੂਬੇ ਦੀਆਂ ਮਹਿਲਾਵਾਂ ਵੱਲੋਂ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
- Download Babushahi App
-
-