ਨੇਪਾਲ `ਚ ਹੜ੍ਹ ਕਾਰਨ ਹੋਈ ਤਬਾਹੀ ‘ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ
ਫਤਿਹਗੜ੍ਹ ਸਾਹਿਬ:- 28 ਅਗਸਤ 2026 ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨੇਪਾਲ `ਚ ਹੜ੍ਹ ਕਾਰਨ ਹੋਈ ਤਬਾਹੀ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨੇਪਾਲ ਵਿੱਚ ਹੜ੍ਹ ਕਾਰਨ ਹੋਈ ਭਿਆਨਕ ਤਬਾਹੀ ਦਿਲ ਦਹਿਲਾ ਦੇਣ ਵਾਲੀ ਹੈ, ਜਿਸ ਕਾਰਨ ਕਾਫੀ ਜਾਨ-ਮਾਲ ਦਾ ਨੁਕਸਾਨ ਹੋਇਆ।
ਉਨ੍ਹਾਂ ਕਿਹਾ ਕਿ ਤਬਾਕੁੰਨ ਹੜ ਦਾ ਕਾਰਨ ਗਲੇਸ਼ੀਅਰ ਦਾ ਟੁੱਟਣਾ ਵੱਡਾ ਕਾਰਨ ਹੈ ਕੁਦਰਤ ਨਾਲ ਵੱਡੇ ਪੱਧਰ ਤੇ ਹੋ ਰਹੀ ਛੇੜਛਾੜ ਵੀ ਇਸ ਤਬਾਹੀ ਦਾ ਕਰਨ ਹਨ। ਭਾਰਤੀ ਯਾਤਰੀ ਕੈਲਾਸ਼ ਮਾਨਸਰੋਵਰ ਦੀ ਯਾਤਰਾ ‘ਚ ਗਏ ਸੀ ਜਿਨ੍ਹਾਂ ਚੋਂ ਜ਼ਿਆਦਾ ਲੋਕ ਲਾਪਤਾ ਹਨ। ਇਸ ਦੁਖਦੀ ਘੜੀ ਵਿੱਚ ਭਾਰਤ ਸਰਕਾਰ ਅਤੇ ਹੋਰ ਦੇਸ਼ਾਂ ਦੀਆਂ ਸਰਕਾਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਵਿਚ ਸੈਂਕੜੇ ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀਆਂ ਹਨ ਅਤੇ ਕਈ ਲੋਕ ਲਾਪਤਾ ਅਤੇ ਜ਼ਖਮੀ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਮ੍ਰਿਤਕ ਲੋਕਾਂ ਦੀ ਰੂਹ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਜ਼ਖਮੀ ਹੋਏ ਲੋਕ ਜਲਦ ਤੋਂ ਜਲਦ ਸੇਹਤਯਾਬ ਹੋਣ।
- Download Babushahi App
-
-