ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਸ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਗੱਲਬਾਤ ਦੀ ਨਸੀਹਤ
ਅਸ਼ੋਕ ਵਰਮਾ
ਬਠਿੰਡਾ, 28 ਅਗਸਤ 2026: ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਬਠਿੰਡਾ ਦੇ ਪ੍ਰਧਾਨ ਕੇਵਲ ਬਾਂਸਲ ਅਤੇ ਜਨਰਲ ਸਕੱਤਰ ਲਾਲ ਸਿੰਘ ਰੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜਿਨ੍ਹਾਂ ਨੇ ਕਿ ਸਾਢੇ ਚਾਰ ਸਾਲ ਬਾਅਦ ਪਹਿਲੀ ਵਾਰੀ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਗੱਲਬਾਤ ਦੀ ਮੇਜ ਤੇ ਬੈਠ ਕੇ ਮਸਲੇ ਹੱਲ ਕਰਨ ਦੀ ਬਜਾਏ ਸੰਵਿਧਾਨਿਕ ਹੱਕ ਧਰਨੇ ਮੁਜਾਹਰਿਆਂ ਦੇ ਵਿਰੋਧ ਵਿੱਚ ਟਵੀਟ ਕੀਤੇ ਜਾ ਰਹੇ ਹਨ |
ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਸਰਕਾਰ ਖਿਲਾਫ ਗੁੱਸਾ ਸਿਖਰਾਂ ਤੇ ਹੈ | ਪੰਜਾਬ ਦੇ ਮੁਲਾਜ਼ਮ ਵਿੱਤੀ ਤੌਰ ਤੇ ਵੱਡੇ ਘਾਟੇ ਵਿੱਚ ਹਨ | ਸਰਕਾਰ ਨੇ ਆਪ ਤਾਂ ਕੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣੀਆਂ ਸਨ | ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡੀਏ ਦੇਣ ਦੇ ਫੈਸਲੇ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ । ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੀ ਆਗੂਆਂ ਦੀ 30 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮੀਟਿੰਗ ਦੇ ਫੈਸਲਿਆਂ ਦੀ ਉਡੀਕ ਹੈ | ਪੰਜਾਬ ਦੇ ਮੁਲਾਜ਼ਮ ਸਰਕਾਰ ਨੂੰ ਟਿਕ ਕੇ ਨਹੀਂ ਬੈਠਣ ਦੇਣਗੇ ਅਤੇ ਆਪਣੀਆਂ ਜਾਇਜ਼ ਮੰਗਾਂ ਹੱਲ ਕਰਵਾ ਕੇ ਹੀ ਸਾਹ ਲੈਣਗੇ |
ਪੀ ਐਸ ਐਮ ਐਸ ਯੂ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਬਰਾੜ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਭੁੱਚੋ, ਮੀਤ ਪ੍ਰਧਾਨ ਅਮਿਤ ਟਾਂਕ ਅਤੇ ਬਲਵੀਰ ਸਿੰਘ ਮਲੂਕਾ ਮੀਤ ਪ੍ਰਧਾਨ, ਲਖਵਿੰਦਰ ਭੁੱਚੋ ਸਹਾਇਕ ਸਕੱਤਰ ਨੇ ਕਿਹਾ ਕਿ ਕੱਲ ਨੂੰ ਜ਼ਿਲ੍ਹਾ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਜਿਨ੍ਹਾਂ ਵਿੱਚ ਕਿ ਪੀਐਸਐਮਐਸ ਯੂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਭਾਗ ਲੈਣਗੇ |
- Download Babushahi App
-
-