ਮਿਸ਼ਨ ਕਲੀਨ ਪੰਜਾਬ: ਨਗਰ ਨਿਗਮ ਬਰਨਾਲਾ ਵੱਲੋਂ 10 ਦਿਨ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼
ਅਸ਼ੋਕ ਵਰਮਾ
ਬਰਨਾਲਾ, 29 ਅਗਸਤ 2026 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ "ਮਿਸ਼ਨ ਕਲੀਨ ਪੰਜਾਬ" ਤਹਿਤ ਅੱਜ ਨਗਰ ਨਿਗਮ ਬਰਨਾਲਾ ਵਲੋਂ ਕਚਹਿਰੀ ਚੌਕ ਬਰਨਾਲਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਨਗਰ ਨਿਗਮ ਦੇ ਮੇਅਰ ਹਸਨ ਭਾਰਦਵਾਜ ਅਤੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰ ਦੀ ਸਫ਼ਾਈ ਕੀਤੀ ਜਾਵੇਗੀ।
ਓਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ ਕੀਤੇ ਜਾਣਗੇ ਅਤੇ ਵੱਡੇ ਪੱਧਰ ਉੱਤੇ ਕੂੜੇ ਦੇ ਢੇਰ ਹਟਾਏ ਜਾਣਗੇ। ਓਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਐਮ ਸੇਵਾ ਐਪ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟ੍ਰੇਸ਼ਨ ਕਰਕੇ ਬਰਨਾਲਾ ਵਾਸੀ ਫੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫਾਈ ਕਰਮਚਾਰੀਆਂ ਵਲੋਂ ਸਫ਼ਾਈ ਕੀਤੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਸਫ਼ਾਈ ਕਾਰਜ ਆਮ ਵਾਂਗ ਜਾਰੀ ਰਹਿਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਇਕਾਈਆਂ ਵਿਚ ਸ਼ੁਰੂ ਕੀਤੀ ਗਈ ਹੈ। ਓਹਨਾਂ ਦੱਸਿਆ ਕਿ ਤਪਾ ਵਿੱਚ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਅਤੇ ਐੱਸ ਡੀ ਐਮ ਤਪਾ ਆਯੂਸ਼ ਗੋਇਲ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਨਗਰ ਕੌਂਸਲ ਭਦੌੜ, ਧਨੌਲਾ ਅਤੇ ਨਗਰ ਪੰਚਾਇਤ ਹੰਡਿਆਇਆ ਵਿਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ।
ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਨੇ ਬਰਨਾਲਾ ਵਾਸੀਆਂ ਨੂੰ ਮੁਹਿੰਮ ਵਿਚ ਸਹਿਯੋਗ ਦੇ ਕੇ ਸ਼ਹਿਰ ਨੂੰ ਸਾਫ - ਸੁੱਥਰਾ ਬਣਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਨਗਰ ਕੌਂਸਲਰ ਰਾਜੀਵ ਲੂਬੀ, ਰੋਹਿਤ ਓਸ਼ੋ ਅਤੇ ਸ਼ਹਿਰ ਦੇ ਹੋਰ ਐਮਸੀ ਸਾਹਿਬਾਨ ਮੌਜੂਦ ਸਨ।
- Download Babushahi App
-
-