ਡੇਰਾ ਸਿਰਸਾ ਪੈਰੋਕਾਰਾਂ ਵੱਲੋਂ ਥੈਲੇਸੀਮੀਆ ਪੀੜਤ ਮਰੀਜ਼ਾਂ ਲਈ 33 ਯੂਨਿਟ ਖੂਨਦਾਨ
ਅਸ਼ੋਕ ਵਰਮਾ
ਲੁਧਿਆਣਾ, 29 ਅਗਸਤ 2026: ਥੈਲੇਸੀਮੀਆ ਪੀੜਤ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਐਮ.ਐੱਸ.ਜੀ. ਟਰੂ ਬਲੱਡ ਪੰਪ ਤਹਿਤ ਸ਼ਾਹ ਸਤਿਨਾਮ ਜੀ ਗ੍ਰੀਨ ‘ਐੱਸ’ ਵੈਲਫੇਅਰ ਕਮੇਟੀ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਵਿੱਚ ਵਿਸ਼ੇਸ਼ ਖੂਨਦਾਨ ਕੈਂਪ ਲਾਇਆ ਜਿਸ ਦੌਰਾਨ 33 ਖੂਨਦਾਨੀਆਂ ਨੇ ਖੂਨਦਾਨ ਕੀਤਾ।ਥੈਲੇਸੀਮੀਆ ਪੀੜਤ ਬੱਚਿਆਂ ਲਈ ਨਿਯਮਿਤ ਖੂਨ ਦੀ ਲੋੜ ਨੂੰ ਦੇਖਦਿਆਂ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਗਿਆ। ਖੂਨਦਾਨੀਆਂ ਨੇ ਅੱਗੇ ਆ ਕੇ ਮਰੀਜ਼ਾਂ ਲਈ ਖੂਨਦਾਨ ਕੀਤਾ।ਇਸ ਸਬੰਧੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਇੰਚਾਰਜ ਡਾ. ਅਮਨਪ੍ਰੀਤ ਕੌਰ (ਬੀ.ਟੀ.ਓ.) ਨੇ ਪਹਿਲਾਂ ਦੱਸਿਆ ਸੀ ਕਿ ਥੈਲੇਸੀਮੀਆ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਕਈ ਵਾਰ ਬਲੱਡ ਬੈਂਕ ਵਿੱਚ ਖੂਨ ਦੀ ਕਮੀ ਪੈਦਾ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਸੀ ਕਿ ਕਈ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਹਰ 15 ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਕਾਰਨ ਇਨ੍ਹਾਂ ਮਰੀਜ਼ਾਂ ਲਈ ਨਿਰੰਤਰ ਖੂਨ ਦੀ ਉਪਲਬਧਤਾ ਬਹੁਤ ਜ਼ਰੂਰੀ ਹੈ। ਡਾ. ਅਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਸੀ ਕਿ ਜੇਕਰ ਹਰ ਬੱਚੇ ਲਈ ਨਿਯਮਿਤ ਖੂਨਦਾਨੀਆਂ ਦਾ ਇੱਕ ‘ਡੋਨਰ ਪੂਲ’ ਤਿਆਰ ਕੀਤਾ ਜਾਵੇ ਤਾਂ ਮਰੀਜ਼ਾਂ ਨੂੰ ਲੋੜ ਅਨੁਸਾਰ ਖੂਨ ਉਪਲਬਧ ਕਰਵਾਉਣ ਵਿੱਚ ਵੱਡੀ ਮਦਦ ਮਿਲ ਸਕਦੀ ਹੈ। ਉਨ੍ਹਾਂ ਅਨੁਸਾਰ ਇੱਕੋ ਸਮੂਹ ਦੇ ਨਿਯਮਿਤ ਖੂਨਦਾਨੀਆਂ ਤੋਂ ਖੂਨ ਮਿਲਣ ਨਾਲ ਮਰੀਜ਼ਾਂ ਵਿੱਚ ਰਿਐਕਸ਼ਨ ਦੀ ਸੰਭਾਵਨਾ ਵੀ ਘੱਟ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਲਾਭ ਮਿਲ ਸਕਦਾ ਹੈ।ਡਾ. ਅਮਨਪ੍ਰੀਤ ਕੌਰ ਨੇ ਲੋਕਾਂ ਨੂੰ ਖੂਨਦਾਨ ਦੇ ਨਾਲ-ਨਾਲ ਪਲੇਟਲੈਟਸ ਦਾਨ ਲਈ ਵੀ ਅੱਗੇ ਆਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਡੇਂਗੂ ਦੇ ਮੌਸਮ ਦੌਰਾਨ ਪਲੇਟਲੈਟਸ ਦੀ ਲੋੜ ਕਾਫ਼ੀ ਵੱਧ ਜਾਂਦੀ ਹੈ।
- Download Babushahi App
-
-