ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ
ਨਵੀਂ ਦਿੱਲੀ 30 ਅਗਸਤ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਜਾਗਤ ਜੋਤਿ, ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਲਈ ਸਦੀਵੀ ਚਾਨਣ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਅੰਕਿਤ ਪਾਵਨ ਗੁਰਬਾਣੀ ਮਨੁੱਖ ਨੂੰ ਸੱਚ, ਨਿਮਰਤਾ, ਸੇਵਾ, ਪਿਆਰ, ਬਰਾਬਰੀ ਅਤੇ ਆਪਸੀ ਭਾਈਚਾਰੇ ਦਾ ਮਾਰਗ ਦਿਖਾਉਂਦੀ ਹੈ।
ਦੋਵੇਂ ਆਗੂਆਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ’ਤੇ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਅਤੇ ਗੁਰਬਾਣੀ ਵਿੱਚ ਦਰਸਾਏ ਮਾਨਵਤਾ ਦੀ ਭਲਾਈ, ਸਰਬੱਤ ਦੇ ਭਲੇ ਅਤੇ ਸਾਂਝੀਵਾਲਤਾ ਦੇ ਸਿਧਾਂਤਾਂ ਨੂੰ ਅਮਲ ਵਿੱਚ ਲਿਆਉਣ ਦਾ ਦ੍ਰਿੜ ਇਰਾਦਾ ਕਰੀਏ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਮੁੱਚੀ ਮਾਨਵਤਾ ਨੂੰ ਸ਼ਾਂਤੀ, ਸਦਭਾਵਨਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਮਨੁੱਖ ਗੁਰਬਾਣੀ ਦੇ ਇਸ ਸਰਬ-ਸਾਂਝੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।
- Download Babushahi App
-
-