ਗੁਰਦੁਆਰਾ ਨਾਨਕਸਰ ਠਾਠ ਦੇਵੀ ਵਾਲਾ ਵਿਖੇ ਬਾਬਾ ਨੰਦ ਸਿੰਘ ਜੀ ਦੀ 83ਵੀਂ ਬਰਸ਼ੀ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ
ਪੰਜਗਰਾਈਂ ਕਲਾਂ,30 ਅਗਸਤ (ਸੁਖਜਿੰਦਰ ਸਿੰਘ ਪੰਜਗਰਾਈਂ): ਇਥੋਂ ਥੋੜੀ ਦੂਰ ਸਥਿਤ ਗੁਦੁਆਰਾ ਨਾਨਕਸਰ ਠਾਠ ਦੇਵੀਵਾਲਾ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਇੰਦਰਪਾਲ ਸਿੰਘ ਜੀ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 83ਵੀਂ ਬਰਸ਼ੀ ਨੂੰ ਸਮਰਪਿਤ ਗੁਰਮਿਤ ਸਮਾਗਮ ਬੜੀ ਸ਼ਰਧਾ ਭਾਵਨਾ ਦੇ ਨਾਲ ਕਰਵਾਇਆ ਗਿਆ। ਇਸ ਮੌਕੇ ਤੇ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਬੇਅੰਤ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਬਾਬਾ ਨੰਦ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁਖੀ ਸੰਤ ਬਾਬਾ ਇੰਦਰਪਾਲ ਸਿੰਘ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਬਾਬਾ ਨੰਦ ਸੀ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜਰ ਤੇ ਪ੍ਰਗਟ ਗੁਰਾਂ ਦੀ ਦੇਹ ਸਮਝ ਕੇ ਸਤਕਾਰਿਆ ਤੇ ਬੇਅੰਤ ਸੰਗਤਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਸਾਹਿਬ ਦੇ ਲੜ ਲਾਇਆ । ਤੇ ਅੱਜ ਤਾਂ ਹੀ ਬਾਬਾ ਨੰਦ ਸਿੰਘ ਜੀ ਦੀ ਸ਼ੋਭਾ ਹੋ ਰਹੀ ਹੈ। ਉਹਨਾਂ ਕਿਹਾ ਕੇ ਗੁਰੂ ਸਾਹਿਬ ਸਾਡੇ ਸ਼ਬਦ ਗੁਰੂ ਹਨ ਤੇ ਸ਼ਬਦ ਦੀ ਕਮਾਈ ਪੂਰੇ ਮਹਾਂਪੁਰਖ ਦੇ ਲੜ ਲੱਗ ਕੇ ਹੀ ਕੀਤੀ ਜਾ ਸਕਦੀ ਹੈ। ਜੋ ਪ੍ਰਾਣੀ ਗੁਰੂ ਨੂੰ ਪਾ ਲੈਂਦਾ ਹੈ ਤਾਂ ਉਸ ਦਾ ਮਰਨਾ ਜਿਉਣਾ ਸਦਾ ਲਈ ਕੱਟਿਆ ਜਾਂਦਾ ਹੈ ਤੇ ਉਸ ਦੀ ਹਰ ਦੁਨਿਆਵੀ ਮਨੋਕਾਮਨਾਂ ਪੂਰੀ ਹੁੰਦੀ ਹੈ। ਇਸ ਮੌਕੇ ਤੇ ਉੱਘੇ ਸਿੱਖ ਪ੍ਰਚਾਰਕ ਬਾਬਾ ਹਰਵਿੰਦਰ ਸਿੰਘ ਉਰਫ ਜੋਨੀ ਬਾਬਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਬਾਬਾ ਨੰਦ ਸਿੰਘ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਬਾਬਾ ਇੰਦਰਪਾਲ ਸਿੰਘ ਜੀ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਸ਼ੇਰ ਸਿੰਘ, ਅਕਾਲੀ ਆਗੂ ਮਨਤਾਰ ਸਿੰਘ ਬਰਾੜ, ਲਾਲਜੀਤ ਸਿੰਘ ਨੰਬਰਦਾਰ, ਬੂਟਾ ਸਿੰਘ ਨਕੱਈ,ਬਾਬਾ ਮਿਲਕ ਡੇਰੀ ਵਾਲਿਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
- Download Babushahi App
-
-