ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਯੂ.ਕੇ ਵਿਖੇ ਸਰਧਾ ਸਤਿਕਾਰ ਨਾਲ ਮਨਾਈ ਗਈ
ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ
ਅੰਮ੍ਰਿਤਸਰ:- 30 ਅਗਸਤ -) ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਵੈਸਟ ਬ੍ਰੋਮਵਿਚ ਯੂ.ਕੇ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਜਿਸ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਚੇਚੇ ਤੌਰ ਤੇ ਪੁਜੇ।
ਇਸ ਵਿਸ਼ਾਲ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਅਤੇ ਬਾਬਾ ਈਸ਼ਰ ਸਿੰਘ ਦੋਹਾਂ ਮਹਾਪੁਰਸ਼ਾਂ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਉਨ੍ਹਾਂ ਸਿੱਖ ਇਤਿਹਾਸ ਅਤੇ ਬੁੱਢਾ ਦਲ ਦੇ ਮੁੱਢਲੇ ਮੁਖੀਆਂ ਨੂੰ ਗੁਰੂ ਘਰੋਂ ਮਿਲੀਆਂ ਬਖਸ਼ਿਸ਼ਾਂ ਬਾਰੇ ਸੰਗਤਾਂ ਨਾਲ ਸਾਂਝ ਪਾਈ। ਸ਼ਸਤਰਾਂ ਦੇ ਦਰਸ਼ਨਾਂ ਲਈ ਉਤਸੁਕ ਹੋਈਆਂ ਸੰਗਤਾਂ ਨੇ ਖਾਲਸਾਈ ਜੈਕਾਰਿਆਂ ਨਾਲ ਸ਼ਸਤਰਾਂ ਦਾ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦਾ ਇਤਿਹਾਸ ਤੇ ਇਨ੍ਹਾਂ ਦੀ ਮਹਾਨਤਾ ਬਾਰੇ ਜਾਣਕਾਰੀ ਸੰਗਤਾਂ ਨੂੰ ਦੇਂਦਿਆਂ ਸਤਿਕਾਰ ਸਹਿਤ ਦਰਸ਼ਨ ਕਰਵਾਏ।
ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ, ਬਾਣੀ ਬਾਣੇ ਦੇ ਧਾਰਨੀ ਹੋਣ। ਨਿਹੰਗ ਮੁਖੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਬਾਬਾ ਜਸਵਿੰਦਰ ਸਿੰਘ ਕਾਲਾ, ਸ. ਮਨਜੀਤ ਸਿੰਘ ਭੋਗਲ ਐਡਵੋਕੇਟ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।
- Download Babushahi App
-
-