77ਵੇਂ ਵਾਲੀਬਾਲ ਜ਼ਿਲ੍ਹਾ ਪਧੱਰੀ ਮੁਕਾਬਲਿਆਂ ਦੌਰਾਨ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀ ਵਿਦਿਆਰਥੀਆਂ ਦਾ ਲਾਜਵਾਬ ਪ੍ਰਦਰਸ਼ਨ...
ਰੋਹਿਤ ਗੁਪਤਾ
ਗੁਰਦਾਸਪੁਰ 31 ਅਗਸਤ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ- ਗੁਰਦਾਸਪੁਰ ਦੇ ਖਿਡਾਰੀ ਵਿਦਿਆਰਥੀਆਂ ਨੇ 77ਵੇਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾਂਦੇ ਜ਼ਿਲ੍ਹਾ ਪਧੱਰੀ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਵਾਹ ਵਾਹ ਖੱਟੀ ਹੈ।
ਇਸ ਸਬੰਧੀ ਖੁਸ਼ੀ ਜਾਹਿਰ ਕਰਦਿਆਂ ਸੇਂਟ ਕਬੀਰ ਸਕੂਲ ਦੇ ਪ੍ਰਿੰਸੀਪਲ ਐਸ.ਬੀ.ਨਾਯਰ ਜੀ ਨੇ ਦੱਸਿਆ ਕਿ ਸੰਤ ਬਾਬਾ ਹਜਾਰਾ ਸਿੰਘ ਅਕੈਡਮੀ,ਚੌੜਾ ਖੁਰਦ ਵਿਖੇ ਕਰਵਾਏ ਗਏ ਵਾਲੀਬਾਲ ਜ਼ਿਲ੍ਹਾ ਪਧੱਰੀ ਟੂਰਨਾਮੈਂਟ ਦੇ ਦੌਰਾਨ ਅੰਡਰ- 17 ਦੀਆਂ 10 ਜੋਨਾਂ ਨੇ ਹਿੱਸੇਦਾਰੀ ਲਈ। ਤਿੱਬੜ ਜੋਨਲ ਪੱਧਰੀ ਮੁਕਾਬਲੇ
ਦੌਰਾਨ ਸੇਂਟ ਕਬੀਰ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਲੀਬਾਲ ਮੁਕਾਬਲਿਆਂ ਵਿੱਚ ਆਪਣੀ ਖਾਸ ਪ੍ਰਦਰਸ਼ਨਕਾਰੀ ਕਰਕੇ ਸੋਨ ਤਮਗਾ ਹਾਸਲ ਕੀਤਾ ਹੈ ਤੇ ਬਾਕੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵਿੱਚ ਹਿੱਸੇਦਾਰੀ ਲੈਂਦੇ ਰਹਿਣ ਤੇ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਦਾ ਸੁਨੇਹਾ ਵੀ ਦਿੱਤਾ ਹੈ।
ਸਕੂਲ ਪਹੁੰਚਣ ਤੇ ਪ੍ਰਿੰਸੀਪਲ ਜੀ, ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਤੇ ਮੈਡਮ ਕੁਲਦੀਪ ਕੌਰ ਜੀ ਦੁਆਰਾ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ ਅਤੇ ਡੀ.ਪੀ ਅਧਿਕਾਰੀ ਸ਼ਮਸ਼ੇਰ ਸਿੰਘ, ਬੇਅੰਤ ਸਿੰਘ,ਜਤਿੰਦਰ ਕੌਰ ਤੇ ਮੈਡਮ ਨੇਹਾ ਜੀ ਦੇ ਵਿਦਿਆਰਥੀਆਂ ਨਾਲ ਕੀਤੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
- Download Babushahi App
-
-