ਸੁਖਇੰਦਰਪਾਲ ਸਿੰਘ ਬੋਬੀ ਬੋਲਾ ਸ਼੍ਰੋਮਣੀ ਅਕਾਲੀ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
ਮਨਪ੍ਰੀਤ ਸਿੰਘ
ਰੂਪਨਗਰ 31 ਅਗਸਤ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿ਼ਲਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਉਥੇ ਹੀ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਜਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਇਨਸਾਨ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਨੂੰ ਜਰਨਲ ਕੌਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਉਥੇ ਹੀ ਉਹਨਾ ਸ਼੍ਰੋਮਣੀ ਅਕਾਲੀ ਦੇ ਜਰਨਲ ਸਕੱਤਰ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾਂ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਪਾਰਟੀ ਵੱਲੋਂ ਦਿੱਤੀ ਗਈ ਇਸ ਜਿਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਲਈ ਕੰਮ ਕਰਨਗੇ।
- Download Babushahi App
-
-