ਫੂਡ ਸੇਫਟੀ ਵਿਭਾਗ ਨੇ ਦੁੱਧ ਅਤੇ ਦੁੱਧ ਤੋਂ ਬਣੀਆਂ ਮਿਠਾਈਆਂ ਦੇ ਸੈਂਪਲ ਭਰੇ
5ਮਹੀਨਿਆਂ ਵਿੱਚ ਭਰੇ 96 ਸੈਂਪਲ
ਰੋਹਿਤ ਗੁਪਤਾ
ਗੁਰਦਾਸਪੁਰ
ਮਾਨਯੋਗ ਕਮਿਸ਼ਨਰ ਫੂਡ , ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਦੀ ਅਗੁਵਾਈ ਹੇਠ ਅਲੱਗ ਅਲੱਗ ਖੇਤਰ ਵਿੱਚ ਵੱਖ ਵੱਖ ਥਾਵਾਂ ਤੇ ਮਿਠਾਈ ਦੀ ਦੁਕਾਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦੁੱਧ ਅਤੇ ਦੁੱਧ ਤੋਂ ਬਣੀ ਮਿਠਾਈ ਦੇ ਸੈਂਪਲ ਭਰੇ ਗਏ
ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਉਣ ਦੇ ਉਦੇਸ਼ ਨਾਲ ਵੱਖ ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਜਾ ਰਹੀ ਹੈ। ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਨਾਲ ਖੇਤਰ ਵਿੱਚ ਮਿਠਾਈ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਜਾਂਚ ਲਈ ਦੁੱਧ ਅਤੇ ਦੁੱਧ ਤੋਂ ਬਣੀ ਮਿਠਾਈ ਦੇ ਸੈਂਪਲ ਭਰੇ ਗਏI ਸਮੂਹ ਮਿਠਾਈ ਵੇਚਨ ਵਾਲਿਆਂ ਨੂੰ ਮਿਆਰੀ ਪਦਾਰਥ ਵੇਚਨ ਲਈ ਕਿਹਾ ਗਿਆ। ਡਾਕਟਰ ਜੀ ਐਸ ਪੰਨੂ ਨੇ ਕਿਹਾ ਕਿ ਸਮੂਹ ਦੁਕਾਨਦਾਰਾਂ ਨੂੰ fssai ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਪੂਰਨ ਸਫ਼ਾਈ ਵਿਵਸਥਾ ਰੱਖਣ ਲਈ ਕਿਹਾ ਗਿਆ। ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖਿਲਾਫ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਸਮੂਹ ਦੁਕਾਨਦਾਰਾਂ ਨੂੰ ਫੂਡ ਸੇਫਟੀ ਦੇ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਜਾ ਲਾਇਸੈਂਸ ਲੈਣ ਲਈ ਕਿਹਾ ਗਿਆ।
ਉਨਾਂ ਦਸਿਆ ਕਿ ਪਿਛਲੇ 5 ਮਹੀਨੇ ਵਿੱਚ ਫੂਡ ਸ਼ਾਖਾ ਗੁਰਦਾਸਪੁਰ ਵੱਲੋਂ 96 ਸੈਂਪਲ ਭਰੇ ਗਏ। ਏਨਾ ਵਿੱਚੋ 19 ਸੈਂਪਲ ਸਬ ਸਟੈਂਡਰਡ ਹੋਣ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਓਣ ਦੇ ਉਦੇਸ਼ ਨੂੰ ਪੂਰਾ ਕੀਤਾ ਜਾਵੇਗਾ। ਖਾਦ ਪਦਾਰਥਾਂ ਦੀ ਚੈਕਿੰਗ ਦਾ ਕੰਮ ਨਿਰੰਤਰ ਜਾਰੀ ਰਹੇਗਾ
- Download Babushahi App
-
-