ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਲਵੰਡੀ ਸਾਬੋ ’ਚ 500 ਡਰੋਨਾਂ ਦੇ ਵਿਸ਼ੇਸ਼ ਸ਼ੋਅ ਨੇ ਸੰਗਤਾਂ ਦਾ ਮਨ ਮੋਹਿਆ
ਅਸ਼ੋਕ ਵਰਮਾ
ਬਠਿੰਡਾ, 2 ਸਤੰਬਰ 2026: ਸਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਉੱਤੇ ਚੱਲ ਕੇ ਅਸੀਂ ਸਾਰੇ ਆਪਣਾ ਜੀਵਨ ਨਿਹਾਲ ਕਰ ਸਕਦੇ ਹਾਂ। ਉਨ੍ਹਾਂ ਦੇ ਫਲਸਫੇ ਉੱਤੇ ਚਲਦਿਆਂ
ਪੰਜਾਬ ਸਰਕਾਰ ਹਰ ਧਰਮ ਦਾ ਸਤਿਕਾਰ ਕਰਦਿਆਂ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਕੰਮ ਕਰ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਤਲਵੰਡੀ ਸਾਬੋ ਤੇ ਪਾਰਟੀ ਚੀਫ਼ ਵਿੱਪ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਕਰਵਾਏ ਗਏ ਵਿਸ਼ੇਸ਼ ਡਰੋਨ ਸ਼ੋਅ ਪ੍ਰੋਗਰਾਮ ਦੌਰਾਨ ਕੀਤਾ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਸੁਖਾਲਾ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੀ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਤਾਂ ਜੋ ਕੋਈ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹਿ ਸਕੇ।
ਪ੍ਰੋ: ਬਲਜਿੰਦਰ ਕੌਰ ਨੇ ਦੱਸਿਆ ਕਿ ਅੱਜ ਦਾ ਇਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਲਵੰਡੀ ਸਾਬੋ ’ਚ 500 ਡਰੋਨਾਂ ਦੇ ਵਿਸ਼ੇਸ਼ ਸ਼ੋਅ ਪਹਿਲਾ ਸ਼ੋਅ ਹੈ ਜੋ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸੂਬਾ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ।
ਇਸ ਮੌਕੇ ਜਦੋਂ ਇਕੱਠੇ 500 ਡਰੋਨ ਅਸਮਾਨ ਵਿੱਚ ਉਡਾਏ ਗਏ ਤਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨਾਲ ਸਬੰਧਿਤ ਮਨਮੋਹਕ ਦ੍ਰਿਸ਼ਾਂ ਕਾਰਨ ਹਾਜ਼ਰੀਨ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।
ਇਸ ਮੌਕੇ ਪ੍ਰਸਾਸਨ ਵੱਲੋਂ ਹਾਜ਼ਰੀਨ ਸੰਗਤ ਲਈ ਸੁਰੱਖਿਆ, ਪਾਰਕਿੰਗ ਵਿਵਸਥਾ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਬੈਠਣ ਦੀ ਵਿਵਸਥਾ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਹੋਇਆ ਸੀ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਅਹੁਦੇਦਾਰ, ਪਿੰਡਾਂ ਦੇ ਸਰਪੰਚ, ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
- Download Babushahi App
-
-