ED ਦੀ ਕਾਰਵਾਈ ਨੂੰ ਲੈ ਕੇ AAP Punjab ਨੇ ਘੇਰੀ ਭਾਜਪਾ; ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਬੋਲੇ- ਕੇਂਦਰੀ ਏਜੰਸੀਆਂ ਦੀ ਹੋ ਰਹੀ ਦੁਰਵਰਤੋਂ
ਚੰਡੀਗੜ੍ਹ, 2 ਸਤੰਬਰ 2026: ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ (AAP) ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਪੁਲੀਸ ਨੂੰ ਵਾਰ-ਵਾਰ ਪੱਤਰ ਲਿਖ ਕੇ ਮਨੀ ਲਾਂਡਰਿੰਗ ਦੇ ਇੱਕ ਚਰਚਿਤ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹਮਲਾ ਕੀਤਾ ਹੈ। ਅਮਨ ਅਰੋੜਾ ਅਤੇ ਧਾਲੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਸੂਬਾ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਮਾਮਲਾ ਉਸ ਵੇਲੇ ਹੋਰ ਭਖ ਗਿਆ ਜਦੋਂ ਈਡੀ ਵੱਲੋਂ ਪੰਜਾਬ ਪੁਲੀਸ ਨੂੰ ਤੀਜੀ ਵਾਰ ਪੱਤਰ ਲਿਖ ਕੇ ਤੁਰੰਤ ਪੁਲੀਸ ਕੇਸ ਦਰਜ ਕਰਨ ਲਈ ਕਿਹਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ, ਈਡੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਲੋੜੀਂਦੀ ਜਾਣਕਾਰੀ ਅਤੇ ਸਮੱਗਰੀ ਪੰਜਾਬ ਪੁਲੀਸ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਕੇਂਦਰੀ ਏਜੰਸੀ ਨੇ ਇਹ ਵੀ ਮੰਗ ਕੀਤੀ ਹੈ ਕਿ ਐੱਫਆਈਆਰ ਦਰਜ ਕਰਕੇ ਉਸ ਦੀ ਇੱਕ ਕਾਪੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 3 ਸਤੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਈਡੀ ਨੂੰ ਮੁਹੱਈਆ ਕਰਵਾਈ ਜਾਵੇ।
- Download Babushahi App
-
-