ਵਿਦੇਸ਼ੀ ਦੌਰੇ ਤੋਂ ਵਤਨ ਪਰਤੇ ਮਿਸਲ ਸਤਲੁਜ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਦਾ ਨਿੱਘਾ ਸਵਾਗਤ
ਪਟਿਆਲਾ 2 ਸਤੰਬਰ, 2026 - ਮਿਸਲ ਸਤਲੁਜ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਦੇ ਕੈਨੇਡਾ ਦੌਰੇ ਤੋਂ ਬਾਅਦ ਪਟਿਆਲਾ ਪਰਤਣ ’ਤੇ ਮਿਸਲ ਸਤਲੁਜ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਮਿਸਲ ਸਤਲੁਜ ਪਾਰਟੀ ਆਗੂਆਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕਰਕੇ ਬੀਬੀ ਜਸਮੀਤ ਕੌਰ ਛੀਨਾ ਨੂੰ ਜੀ ਆਇਆਂ ਆਖਿਆ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮਿਸਲ ਸਤਲੁਜ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ, ਸਰਦਾਰ ਅੰਗਰੇਜ਼ ਸਿੰਘ ਸ਼ੇਰਗਿੱਲ, ਜਥੇਦਾਰ ਹਰਨਾਮ ਸਿੰਘ ਜਲਾਲਪੁਰ, ਸਰਦਾਰ ਮਨਜੀਤ ਸਿੰਘ ਕੰਗ, ਸਰਦਾਰ ਗੁਰਪ੍ਰੀਤ ਸਿੰਘ, ਬਾਬਾ ਸੁੱਖਾ ਸਿੰਘ, ਸਰਦਾਰ ਗੁਰਮੀਤ ਸਿੰਘ ਚਹਿਲ, ਐਸ.ਡੀ.ਓ. ਸੁਖਵਿੰਦਰ ਸਿੰਘ ਅਤੇ ਸਰਦਾਰ ਸੰਦੀਪ ਸਿੰਘ ਸਮੇਤ ਮਿਸਲ ਸਤਲੁਜ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਬੀਬੀ ਜਸਮੀਤ ਕੌਰ ਛੀਨਾ ਨੇ ਆਪਣੇ ਕੈਨੇਡਾ ਦੌਰੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੌਰੇ ਦੌਰਾਨ ਉਨ੍ਹਾਂ ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ, ਡੈਲਟਾ, ਸਰੀ (ਕੈਨੇਡਾ) ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦੇਸ਼ ਵੱਸਦੀ ਸਿੱਖ ਸੰਗਤ ਵੱਲੋਂ ਮਿਲਿਆ ਪਿਆਰ, ਸਤਿਕਾਰ ਅਤੇ ਸਨੇਹ ਉਨ੍ਹਾਂ ਲਈ ਬੇਹੱਦ ਮਾਣ ਅਤੇ ਹੌਸਲੇ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਕੈਨੇਡਾ ਦੌਰੇ ਦੌਰਾਨ ਸਿੱਖ ਸੰਗਤ ਅਤੇ ਪੰਜਾਬ ਪ੍ਰਤੀ ਚਿੰਤਾ ਰੱਖਣ ਵਾਲੇ ਵੱਖ-ਵੱਖ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਅੰਦਰ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਪ੍ਰਤੀ ਡੂੰਘੀ ਦਿਲਚਸਪੀ ਹੈ।
ਬੀਬੀ ਜਸਮੀਤ ਕੌਰ ਛੀਨਾ ਨੇ ਮਿਸਲ ਸਤਲੁਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਸਾਥੀਆਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਸਤਿਕਾਰ ਉਨ੍ਹਾਂ ਨੂੰ ਹੋਰ ਵੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।
- Download Babushahi App
-
-