Big Breaking: AAP ਨੇਤਾ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, 3 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਨੂੰ ਦਿੱਲੀ ਜਲ ਬੋਰਡ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਟੈਂਡਰ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ।
ਸਤੇਂਦਰ ਜੈਨ ਨੂੰ ਦਿੱਲੀ ਸਰਕਾਰ ਦੀ ਐਂਟੀ-ਕਰੱਪਸ਼ਨ ਬ੍ਰਾਂਚ (ACB) ਨੇ ਅਗਸਤ ਵਿੱਚ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਨੇ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਹੇਰਾਫੇਰੀ ਅਤੇ ਕੁਝ ਖ਼ਾਸ ਤਕਨੀਕੀ ਸ਼ਰਤਾਂ ਰਾਹੀਂ ਇੱਕ ਨਿੱਜੀ ਕੰਪਨੀ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼ ਲਗਾਏ ਸਨ।
ਜੈਨ ਵੱਲੋਂ ਅਦਾਲਤ ਵਿੱਚ ਜ਼ਮਾਨਤ ਦੀ ਮੰਗ ਕਰਦਿਆਂ ਦਲੀਲ ਦਿੱਤੀ ਗਈ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣ ਦੀ ਲੋੜ ਨਹੀਂ ਹੈ। ਇਸ ਦੇ ਉਲਟ ACB ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਜਾਂਚ ਜਾਰੀ ਹੋਣ ਦਾ ਹਵਾਲਾ ਦਿੱਤਾ ਸੀ। ਅਦਾਲਤ ਨੇ 25 ਅਗਸਤ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ 3 ਸਤੰਬਰ ਲਈ ਸੁਰੱਖਿਅਤ ਰੱਖ ਲਿਆ ਸੀ।
ਹੁਣ ਅਦਾਲਤ ਵੱਲੋਂ ਜੈਨ ਨੂੰ ਜ਼ਮਾਨਤ ਮਿਲਣ ਨਾਲ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ।
- Download Babushahi App
-
-