ਬਾਬਾ ਬਲਬੀਰ ਸਿੰਘ ਅਕਾਲੀ ਦੇ ਆਸਟ੍ਰੀਆ ਪੁੱਜਣ ਤੇ ਗੁ: ਗੁਰੂ ਨਾਨਕ ਦੇਵ ਜੀ ਵਿਆਨਾ ਵਿਖੇ ਭਰਵਾ ਸਵਾਗਤ
ਸ੍ਰੀ ਫਤਿਹਗੜ੍ਹ ਸਾਹਿਬ:- 3 ਸਤੰਬਰ 2026 - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿੱਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਯੂਰਪ ਦੌਰੇ ਦੌਰਾਨ ਅੱਜ ਗੁਰਦੁਆਰਾ ਗੁਰੂ ਨਾਨਕ ਦੇਵ ਜੀ, ਵਿਆਨਾ (ਆਸਟ੍ਰੀਆ) ਵਿਖੇ ਪੁਜੇ ਅਤੇ ਸਮਾਗਮ ਹੋਇਆ। ਇਸ ਸਮਾਗਮ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਸਮੂਹ ਸਥਾਨਕ ਸੰਗਤਾਂ ਨੇ ਭਰਵਾ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਰਵਾਇਤਾਂ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਦੀ ਅਪੀਲ ਕੀਤੀ। ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੁੱਢਾ ਦਲ ਪਾਸ ਇਤਿਹਾਸਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ, ਬਾਬਾ ਬੰਦਾ ਸਿੰਘ ਬਹਾਦਰ ਜੀ, ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਪਾਵਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ। ਸਥਾਨਕ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਿਰਪਾਓ, ਦੋਸ਼ਾਲੇ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਜਥੇਦਾਰ ਗੁਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ, ਯੂਰਪ ਦੀ ਪ੍ਰਮੁੱਖ ਸਿੱਖ ਸ਼ਖ਼ਸੀਅਤ ਭਾਈ ਰਣਜੀਤ ਸਿੰਘ ਮਸੂਤਾ, ਭਾਈ ਕਰਨਵੀਰ ਸਿੰਘ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਗੋਪਾ ਸਿੰਘ ਅਤੇ ਸਥਾਨਕ ਸੰਗਤਾਂ ਹਾਜ਼ਰ ਸਨ।
- Download Babushahi App
-
-