ਰਮਨ ਬਹਿਲ ਦੀ ਅਗਵਾਈ ਵਿੱਚ ਕਾਲਜ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ
ਰੋਹਿਤ ਗੁਪਤਾ
ਗੁਰਦਾਸਪੁਰ, 3 ਸਤੰਬਰ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੀ ਅਗਵਾਈ ਵਿੱਚ 'ਮਿਸ਼ਨ ਕਲੀਨ ਪੰਜਾਬ' ਤਹਿਤ ਗੁਰਦਾਸਪੁਰ ਸ਼ਹਿਰ ਵਿੱਚ ਸਫਾਈ ਅਭਿਆਨ ਜਾਰੀ ਹੈ। ਅੱਜ ਉਨ੍ਹਾਂ ਦੀ ਅਗਵਾਈ ਵਿੱਚ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਕਾਲਜ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ।
ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਫ਼-ਸੁਥਰੇ ਅਤੇ ਹਰਿਆਵਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵਧਾਇਆ ਗਿਆ ਹੈ ਅਤੇ ਸਾਫ਼-ਸੁਥਰਾ ਵਾਤਾਵਰਨ ਸਿਰਫ਼ ਸਾਡੀ ਜ਼ਿੰਮੇਵਾਰੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡਾ ਫਰਜ਼ ਵੀ ਹੈ। ਆਓ, ਮਿਲ ਕੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੀਏ ਅਤੇ ਗੁਰਦਾਸਪੁਰ ਨੂੰ ਹੋਰ ਸੁੰਦਰ ਤੇ ਹਰਿਆ-ਭਰਿਆ ਬਣਾਈਏ।
ਰਮਨ ਬਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਅਤੇ 'ਮਿਸ਼ਨ ਕਲੀਨ ਪੰਜਾਬ' ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਆਪਣੀ ਰੋਜ਼ਾਨਾ ਦੀ ਆਦਤ ਬਣਾਉਣਾ ਪਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਨੂੰ ਸਾਫ਼, ਹਰੇ-ਭਰੇ ਅਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਲਈ ਸਫ਼ਾਈ ਦੇ ਢਾਂਚੇ ਨੂੰ ਉਹਨਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਫ਼ਾਇਦਾ ਉਦੋਂ ਹੀ ਹੋਵੇਗਾ ਜਦੋਂ ਲੋਕ ਆਪ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਮਦਦ ਕਰਨਗੇ।
- Download Babushahi App
-
-