ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਲਈ ਅਨਿਲ ਸਰੀਨ ਦੀ ਅਗਵਾਈ ਹੇਠ ਬਠਿੰਡਾ ਜਥੇਬੰਦੀ ਦੀ ਇਕੱਤਰਤਾ
ਅਸ਼ੋਕ ਵਰਮਾ
ਬਠਿੰਡਾ , 3 ਸਤੰਬਰ 2026 ਭਾਜਪਾ ਵੱਲੋਂ ਸੂਬੇ ਚ ਨਸ਼ਿਆਂ ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਨੂੰ ਜੜੋਂ ਖ਼ਤਮ ਕਰਨ ਲਈ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਉਲੀਕੀ ਗਈ ਹੈ ਯਾਤਰਾ ਦੀਆਂ ਤਿਆਰੀਆਂ ਦੀ ਰੂਪ ਰੇਖਾ ਤਿਆਰ ਕਰਨ ਸਬੰਧੀ ਪਾਰਟੀ ਦੇ ਸੂਬਾ ਜਰਨਲ ਸਕੱਤਰ ਅਨਿਲ ਸਰੀਨ ਅਤੇ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ, ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਸੀਨਿਅਰ ਭਾਜਪਾ ਆਗੂ ਦਿਆਲ ਸਿੰਘ ਸੋਢੀ ਸਮੇਤ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਜੜ ਪੁੱਟਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦਾ ਕੀਤਾ ਸੀ ਉਹ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੋ ਸਾਲ ਦੇ ਅੰਦਰ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਹੈ ਜਿਸ ਨੂੰ ਸਰਕਾਰ ਆਉਣ ਤੇ ਅਮਲੀ ਜਾਮਾ ਪਹਿਨਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਭਾਜਪਾ ਵੱਲੋਂ ਯਾਤਰਾ ਕੱਢੀ ਜਾ ਰਹੀ ਹੈ।
ਬਠਿੰਡਾ ਦੇ ਆਗੂਆਂ ਨੇ ਕਿਹਾ ਕਿ 20 ਸਤੰਬਰ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖ਼ੇ ਅਰਦਾਸ ਕਰਨ ਉਪਰੰਤ ਨਸ਼ਾ ਵਿਰੋਧੀ ਯਾਤਰਾ ਕੱਢੀ ਜਾਵੇਗੀ ਜਿਸ ਵਿੱਚ ਸੂਬਾ ਤੇ ਕੌਮੀ ਅਹੁਦੇਦਾਰ ਵੀ ਸ਼ਾਮਿਲ ਹੋਣਗੇ ।ਯਾਤਰਾ ਲਈ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਅਤੇ ਮੋਰਚਿਆਂ ਦੇ ਆਗੂਆਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ।ਇਸ ਮੌਕੇ ਵੰਦਨਾ ਸਾਂਗਵਾਲ ਨੇ ਯਾਤਰਾ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਜਾਣ ਵਾਲ਼ੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੱਤੀ ।ਇਸ ਮੌਕੇ ਹਲਕਾ ਇੰਚਾਰਜ ਤਲਵੰਡੀ ਨਵਜੋਤ ਗੁਣੀ ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਜਿਲ੍ਹਾ ਮਹਾਂਮੰਤਰੀ ਉਮੇਸ਼ ਸ਼ਰਮਾਂ ਗੁਰਜੀਤ ਸਿੰਘ ਰਾਣਾ ਫੂਲ ਜਰਨਲ ਸਕੱਤਰ ਮੇਜਤ ਸਿੰਘ ਬਰਾੜ ਐਸ ਸੀ ਵਿੰਗ ਪ੍ਰਧਾਨ ਸਵਰਨ ਸਿੰਘ ਸਾਬਕਾ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਸੁੱਖਵਿੰਦਰ ਕੌਰ ਸ਼ੇਰਗੜ੍ਹ ਗੌਰਵ ਨਿਧਾਨਿਆ ਕਾਕਾ ਢਪਾਲੀ ਕਾਰਜਕਾਰਨੀ ਮੇਂਬਰ ਸ਼ਾਮ ਲਾਲ ਨਰਿੰਦਰ ਮਿੱਤਲ ਰਾਜੇਸ਼ ਨੋਨੀ ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜਿਲ੍ਹਾ ਮੀਡੀਆ ਕੰਨਵੀਨਰ ਰਤਨ ਸ਼ਰਮਾਂ ਮਲੂਕਾ ਆਦਿ ਹਾਜਿਰ ਸਨ।
- Download Babushahi App
-
-