Foreign Contribution (Regulation) Amendment Bill 2026 ਦੀ ਜਾਂਚ ਲਈ ਸੰਸਦ ਦੀ 31 ਮੈਂਬਰੀ ਸਾਂਝੀ ਕਮੇਟੀ ਗਠਿਤ
ਨਵੀਂ ਦਿੱਲੀ, 3 ਸਤੰਬਰ 2026- ਕੇਂਦਰ ਸਰਕਾਰ ਨੇ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਸੋਧ ਬਿੱਲ 2026 ਦੀ ਵਿਸਥਾਰ ਨਾਲ ਜਾਂਚ ਕਰਨ ਲਈ ਸੰਸਦ ਦੀ 31 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਕੀਤਾ ਹੈ। ਲੋਕ ਸਭਾ ਮੈਂਬਰ ਸੰਜੇ ਜੈਸਵਾਲ ਨੂੰ ਇਸ ਸਾਂਝੀ ਸੰਸਦੀ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ।
ਲੋਕ ਸਭਾ ਅਤੇ ਰਾਜ ਸਭਾ ਨੇ 12 ਅਗਸਤ ਨੂੰ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਸੋਧ ਬਿੱਲ 2026 ਨੂੰ ਹੋਰ ਜਾਂਚ ਅਤੇ ਵਿਚਾਰ-ਵਟਾਂਦਰੇ ਲਈ ਸਾਂਝੀ ਸੰਸਦੀ ਕਮੇਟੀ (Joint Parliamentary Committee) ਕੋਲ ਭੇਜਣ ’ਤੇ ਸਹਿਮਤੀ ਜਤਾਈ ਸੀ।
ਇਹ ਬਿੱਲ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਐਕਟ, 2010 ਵਿੱਚ ਹੋਰ ਸੋਧ ਕਰਨ ਨਾਲ ਸਬੰਧਤ ਹੈ। ਸਰਕਾਰ ਵੱਲੋਂ ਲਿਆਂਦੇ ਗਏ ਇਸ ਬਿੱਲ ਦੇ ਵੱਖ-ਵੱਖ ਪ੍ਰਬੰਧਾਂ ਦੀ ਹੁਣ ਸਾਂਝੀ ਸੰਸਦੀ ਕਮੇਟੀ ਵੱਲੋਂ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ।
ਕਮੇਟੀ ਬਿੱਲ ਨਾਲ ਜੁੜੇ ਪ੍ਰਬੰਧਾਂ, ਉਨ੍ਹਾਂ ਦੇ ਪ੍ਰਭਾਵ ਅਤੇ ਇਸ ਸਬੰਧੀ ਉਠਾਏ ਜਾਣ ਵਾਲੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕਰੇਗੀ। ਜਾਂਚ-ਪੜਤਾਲ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਕਮੇਟੀ ਆਪਣੀ ਰਿਪੋਰਟ ਸੰਸਦ ਦੇ ਸਾਹਮਣੇ ਪੇਸ਼ ਕਰੇਗੀ।
- Download Babushahi App
-
-