ਰਾਧਾ ਕ੍ਰਿਸ਼ਨ ਮੰਦਰ ਹੀਰਾ ਬਾਗ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ
ਦੀਪਕ ਜੈਨ
ਜਗਰਾਉਂ , ਸ੍ਰੀ ਰਾਧਾ ਕ੍ਰਿਸ਼ਨ ਮੰਦਰ ਹੀਰਾ ਬਾਗ ਜਗਰਾਉਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਵਿੱਤਰ ਜਨਮ ਅਸ਼ਟਮੀ ਦਿਹਾੜੇ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ’ਤੇ ਮੁੱਖ ਇੰਜੀਨੀਅਰ (ਰਿਟਾਇਰਡ) ਸਤਪਾਲ ਮੰਗਲਾ ਅਤੇ ਵਾਸੂ ਮੰਗਲਾ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਸਤਪਾਲ ਮੰਗਲਾ ਅਤੇ ਵਾਸੂ ਮੰਗਲਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਧਰਮ, ਨੇਕੀ ਅਤੇ ਨਿਸ਼ਕਾਮ ਕਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।
ਮੰਦਰ ਦੇ ਪੰਡਿਤ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਹੀਰਾ ਬਾਗ ਜਗਰਾਉਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਮੁੱਖ ਇੰਜੀਨੀਅਰ (ਰਿਟਾਇਰਡ) ਸਤਪਾਲ ਮੰਗਲਾ ਅਤੇ ਵਾਸੂ ਮੰਗਲਾ ਦੇ ਸਹਿਯੋਗ ਨਾਲ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ
ਅਤੇ ਸੰਗਤ ਵੱਲੋਂ ਭਗਵਾਨ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ।
ਪੰਡਿਤ ਸੰਦੀਪ ਸ਼ਰਮਾ ਨੇ ਸੰਗਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਮੰਦਰ ਵਿਖੇ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦਰਸ਼ਨ ਕਰਨ ਅਤੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਵਿੱਤਰ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਧਰਮ, ਸੱਚਾਈ ਅਤੇ ਕਰਤੱਵ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੰਦਾ ਹੈ।
- Download Babushahi App
-
-