ਪੁਲਿਸ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਜਤਾਇਆ
ਅਸ਼ੋਕ ਵਰਮਾ
ਮਾਨਸਾ,4 ਅਗਸਤ2026 :ਪੁਲਿਸ ਪੈਨਸ਼ਨਰਜ ਜਿਲਾ ਇਕਾਈ ਮਾਨਸਾ ਨੇ ਆਪਣੀਆਂ ਮੰਗਾਂ ਤੇ ਮਸਲੇ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਨਾਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ ।ਗੁਰਪ੍ਰਨਾਮ ਦਾਸ ਅਤੇ ਗੁਰਨਾਮ ਸਿੰਘ ਲੇਲਿਆਵਾਲੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਆਕੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਚੋਣ ਵਾਅਦੇ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਨੂੰ ਡੀਏ ਜਾਂ ਹੋਰ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਹਨ ਜਿਸ ਕਰਕੇ ਉਹ ਸੰਘਰਸ਼ ਦੇ ਰਾਹ ਪਏ ਹੋਏ ਹਨ।
ਇਸ ਮੌਕੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਕਿਹਾ ਕਿ ਦੇਸ਼ ਦੀ ਆਜਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਇਤਿਹਾਸ ਵਿੱਚ ਇੰਨੀ ਮਾੜੀ ਸਰਕਾਰ ਨਹੀ ਆਈ, ਜਿਹੜੀ ਆਪਣੇ ਮੁਲਾਜ਼ਮਾਂ/ਪੈਨਸ਼ਨਰਜ਼ ਦੇ ਵਿਰੁੱਧ ਧਿਰ ਬਣ ਕੇ ਪਹਿਲਾਂ ਮਾਨਯੋਗ ਹਾਈਕੋਰਟ ਅਤੇ ਹੁਣ ਮਾਨਯੋਗ ਸੁਪਰੀਮ ਕੋਰਟ ਵਿੱਚ ਕੇਸ ਲੜਦੀ ਹੋਵੇ। ਇਸ ਮੌਕੇ ਨਵੇੰ ਪੈਨਸ਼ਨ ਆਏ ਸਾਥੀ ਅਮਰੀਕ ਸਿੰਘ ਸਾਹਨੇਵਾਲੀ, ਸਤਨਾਮ ਸਿੰਘ ਝੰਡਾਂ ਕਲਾਂ, ਜਰਨੈਲ ਸਿੰਘ ਕੁਸਲਾ, ਕਰਮਜੀਤ ਸਿੰਘ ਆਲਮਪੁਰ ਮੰਦਰਾਂ, ਹੰਸਾ ਸਿੰਘ ਜਗਾ ਰਾਮ ਤੀਰਥ, ਹਰਪ੍ਰੀਤ ਸਿੰਘ ਭਗਵਾਨਪੁਰ ਹੀਗਣਾਂ ਨੂੰ ਜੀ ਆਇਆ ਆਖਦਿਆਂ ਸੰਸਥਾ ਦੀ ਮੈਂਬਰਸ਼ਿਪ ਜਾਰੀ ਕੀਤੀ ਗਈ।ਅਮਰਜੀਤ ਸਿੰਘ ਭਾਈਰੂਪਾ ਨੇ ਸਟੇਜ ਦੀ ਕਾਰਵਾਈ ਚਲਾਈ ਜਦੋਂ ਕਿ ਪਿਛਲੇ ਮਹੀਨੇ ਸਵਰਗਵਾਸ ਹੋਏ ਗੁਰਚਰਨ ਸਿੰਘ ਤਲਵੰਡੀ ਸਾਬੋ ਅਤੇ ਨਰਿੰਦਰ ਸਿੰਘ ਬਠਿੰਡਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਮੁਲਾਜ਼ਮਾ ਆਗੂਆਂ ਨੇ ਅੱਜ ਤੇ ਜਨਮ ਅਸ਼ਟਮੀ ਤਿਉਹਾਰ ਦੀ ਵਧਾਈ ਵੀ ਦਿੱਤੀ।ਸੇਵਾ ਮੁਕਤ ਮੁਲਾਜ਼ਮਾਂ ਨੇ ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਧਰਨੇ ਵਿੱਚ ਵੀ ਸ਼ਮੂਲੀਅਤ ਕੀਤੀ।
- Download Babushahi App
-
-