BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ: ਗੁਰਪ੍ਰੀਤ ਸੇਖੋਂ AAP 'ਚ ਸ਼ਾਮਲ
Babushahi Network
ਜ਼ੀਰਾ (ਫਿਰੋਜ਼ਪੁਰ), 6 ਸਤੰਬਰ 2026- ਗੈਂਗਸਟਰ ਦੀ ਦੁਨੀਆਂ ਤੋਂ ਅਲਵਿਦਾ ਕਹਿ ਕੇ ਮੁੱਖਧਾਰਾ ਦੀ ਸਮਾਜ ਸੇਵਾ ਅਤੇ ਰਾਜਨੀਤੀ ਵਿੱਚ ਕਦਮ ਰੱਖਣ ਵਾਲੇ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਜਨਤਕ ਇਕੱਠ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਪਹੁੰਚ ਕੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪਾਰਟੀ ਦਾ ਸਰੋਪਾਓ ਭੇਟ ਕਰਕੇ 'ਆਪ' ਪਰਿਵਾਰ ਵਿੱਚ ਜੀ ਆਇਆਂ ਨੂੰ ਆਖਿਆ।
- Download Babushahi App
-
-