ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਗੁਰਸਿੱਖ ਮੈਂਬਰ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ, 6 ਸਤੰਬਰ -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ਤੇ ਦਖ਼ਲ ਅੰਦਾਜੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਮਾਮਲੇ ਵਿਚ ਹਲਕਾ ਵਿਧਾਇਕ ਦੀ ਸ਼ਹਿ ’ਤੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਕਰਦਿਆਂ ਇੱਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਘਨੌਣੀ ਹਰਕਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਦੀ ਆਸਥਾ ਦਾ ਕੇਂਦਰ ਹਨ, ਜਿੱਥੇ ਦਾ ਪ੍ਰਬੰਧ ਸੰਗਤ ਦੀ ਸਹਿਮਤੀ, ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਜਾਂ ਤਾਕਤ ਦੇ ਜ਼ੋਰ ’ਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣਾ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਧਾਰਮਿਕ ਮਰਯਾਦਾ ਨੂੰ ਚਨੌਤੀ ਦੇਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਰੋਕਣ ਦੀ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ। ਉਨ੍ਹਾਂ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
- Download Babushahi App
-
-